ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਸਮੋਗ ਅਲਰਟ ਕੀਤਾ ਗਿਆ ਜਾਰੀ

0
59

ਚੰਡੀਗੜ੍ਹ : ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖੀ ਗਈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ।

ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ‘ਯੈਲੋ ਅਲਰਟ’ (Yellow Aleart) ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦਰਿਸ਼ਗੋਚਰਤਾ 50 ਮੀਟਰ ਜਾਂ ਇਸ ਤੋਂ ਵੀ ਘੱਟ ਤੱਕ ਜਾ ਸਕਦੀ ਹੈ।

LEAVE A REPLY

Please enter your comment!
Please enter your name here