ਸੁਖਬੀਰ ਬਾਦਲ ਦੇ ਅਸਤੀਫ਼ੇ ਦੇ ਫ਼ੈਸਲੇ ਦਰਮਿਆਨ ਅਕਾਲੀ ਦਲ ਨੇ ਕੀਤਾ ਵੱਡਾ ਐਲਾਨ

0
47

ਪੰਜਾਬ : ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ‘ਤੇ ਫ਼ੈਸਲਾ ਲੈਣ ਦੀਆਂ ਚਰਚਾਵਾਂ ਵਿਚਾਲੇ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ ਅਕਾਲੀ ਦਲ ਨੇ 14 ਜਨਵਰੀ ਨੂੰ ਮਾਘੀ ਮੌਕੇ ਵਿਸ਼ਾਲ ਅਕਾਲੀ ਕਾਨਫਰੰਸ (A Huge Akali Conference) ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।

ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਪੋਸਟ ਕਰ ਲਿਖਿਆ , ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ 14 ਜਨਵਰੀ ਨੂੰ ਮਾਘੀ ਦੇ ਮੌਕੇ ‘ਤੇ ਸ੍ਰੀ ਮੁਕਤਸਰ ਸਾਹਿਬ (Shri Muktsar Sahib) ਵਿਖੇ ਇੱਕ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਆਯੋਜਿਤ ਕਰੇਗਾ। ਇਸ ਕਾਨਫਰੰਸ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਸ਼ਿਰਕਤ ਕਰਨਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 14 ਜਨਵਰੀ ਨੂੰ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਿੱਖ ਭਾਈਚਾਰੇ ਲਈ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਮਾਘੀ ਦਾ ਤਿਉਹਾਰ ਅਤੇ ਮਾਘੀ ਮੇਲਾ ਐਲਾਨਣ ਲਈ ਚੁਣਿਆ ਗਿਆ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਸੀਨੀਅਰ ਆਗੂ ਸ਼ਿਰਕਤ ਕਰਨਗੇ।

LEAVE A REPLY

Please enter your comment!
Please enter your name here