ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਤੇ ਪ੍ਰਾਈਵੇਟ ਪਲੇ ਵੇਅ ਸਕੂਲਾਂ ਨੂੰ ਨੋਟੀਫਿਕੇਸ਼ਨ ਕੀਤਾ ਜਾਰੀ

0
36

ਫਤਹਿਗੜ੍ਹ ਸਾਹਿਬ: ਪੰਜਾਬ ਸਰਕਾਰ (The Punjab Government) ਨੇ ਬੱਚਿਆਂ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ/ਪ੍ਰਾਈਵੇਟ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਪ੍ਰਾਈਵੇਟ ਪਲੇ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਇਹ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਘਾਟ ਵਾਲੀਆਂ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਦਫ਼ਤਰ ਨਾਲ ਤਾਲਮੇਲ ਕਰਕੇ ਫਾਰਮ ਨੰਬਰ 1 ਪ੍ਰਾਪਤ ਕੀਤਾ ਜਾ ਸਕਦਾ ਹੈ।

ਡਾ: ਸੋਨਾ ਥਿੰਦ ਨੇ ਕਿਹਾ ਕਿ ਜੇਕਰ ਰਜਿਸਟ੍ਰੇਸ਼ਨ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਸਬੰਧਿਤ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਹਰ ਪਲੇਵੇਅ ਸਕੂਲ ਲਈ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ/ਸੰਸਥਾਵਾਂ/ਪਲੇ-ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ, ਸੰਸਥਾ ਜਾਂ ਪਲੇ-ਵੇਅ ਸਕੂਲ ਨੀਤੀ ਦੇ ਮਾਪਦੰਡਾਂ ‘ਤੇ ਖਰਾ ਨਹੀਂ ਉਤਰਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here