ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ , ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ

0
101

ਚੰਡੀਗੜ੍ਹ: ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ (The Chandigarh Education Department) ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਵਿਭਾਗ ਨੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਅੱਜ ਤੋਂ ਅਧਿਆਪਕਾਂ ਅਤੇ ਸਟਾਫ਼ ਦਾ ਸਮਾਂ ਸਵੇਰੇ 8:45 ਤੋਂ ਦੁਪਹਿਰ 2:45 ਤੱਕ ਹੋਵੇਗਾ।

ਨਾਲ ਹੀ ਬੱਚਿਆਂ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੈ। ਉੱਤਰੀ ਭਾਰਤ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਲੋਕ ਪ੍ਰੇਸ਼ਾਨ ਹਨ। ਦਿਨ ਵੇਲੇ ਕੰਬਣੀ ਅਤੇ ਰਾਤ ਨੂੰ ਧੁੰਦ ਮੁਸੀਬਤ ਬਣ ਰਹੀ ਹੈ। ਅਜਿਹੇ ‘ਚ ਸਿੱਖਿਆ ਵਿਭਾਗ ਨੇ ਵੀ ਛੁੱਟੀਆਂ ਵਧਾ ਦਿੱਤੀਆਂ ਹਨ।

ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ 11 ਜਨਵਰੀ ਤੱਕ ਰਹਿਣਗੀਆਂ। 12 ਜਨਵਰੀ ਦਿਨ ਐਤਵਾਰ ਹੈ। ਇਸ ਲਈ ਸਕੂਲ 13 ਜਨਵਰੀ ਨੂੰ ਖੁੱਲ੍ਹਣਗੇ। ਇਸ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਦਾ ਕਹਿਣਾ ਹੈ ਕਿ ਮੌਸਮ ਦੇ ਮੱਦੇਨਜ਼ਰ ਪ੍ਰੀ-ਸਕੂਲ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਬਾਕੀ ਬੱਚਿਆਂ ਦੇ ਲਈ ਸਮਾਂ ਬਦਲ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here