ਆਧਾਰ ਕਾਰਡ ਨੂੰ ਲੈ ਕੇ ਜਾਰੀ ਹੋਏ ਇਹ ਦਿਸ਼ਾ-ਨਿਰਦੇਸ਼

0
42

ਬਠਿੰਡਾ : ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਕੇਸ਼ ਕੁਮਾਰ ਮੀਨਾ ਆਈ.ਏ.ਐਸ ਵੱਲੋਂ ਬੱਚਿਆਂ ਦੇ ਦਾਖਲੇ ਅਤੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਸਬੰਧੀ ਕੰਮ ਕੀਤਾ ਜਾ ਰਿਹਾ ਹੈ। ਆਧਾਰ ਐਨਰੋਲਮੈਂਟ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਬੰਧਤ ਕਾਰਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਮੁੱਖ ਮੰਤਰੀ ਫੀਲਡ ਅਫਸਰ, ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਦੌਰਾਨ ਸ਼੍ਰੀ ਰਾਕੇਸ਼ ਕੁਮਾਰ ਮੀਨਾ ਨੇ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੱਧ ਤੋਂ ਵੱਧ ਆਧਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ ਅਤੇ ਨਾਲ ਹੀ ਅਪੀਲ ਕੀਤੀ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚੇ/ਮਾਪੇ। 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਬਾਰੇ ਜਿੰਨਾ ਸੰਭਵ ਹੋ ਸਕੇ ਜਾਗਰੂਕ ਕੀਤਾ ਜਾਵੇ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਢੋਆ-ਢੁਆਈ ਲਈ ਰੋਸਟਰ/ਬੇਸ ਕੈਂਪ ਦਾ ਸ਼ਡਿਊਲ ਤਿਆਰ ਕੀਤਾ ਜਾਵੇ।

ਮੁੱਖ ਮੰਤਰੀ ਫੀਲਡ ਅਫਸਰ ਸ਼੍ਰੀ ਮੀਨਾ ਨੇ ਸੇਵਾ ਕੇਂਦਰਾਂ ਨੂੰ ਲਾਜ਼ਮੀ ਬਾਇਓਮੀਟ੍ਰਿਕ ਅੱਪਡੇਟ ਕਰਨ ਲਈ ਵੱਧ ਤੋਂ ਵੱਧ ਆਧਾਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਬਾਇਓਮੀਟ੍ਰਿਕ ਅੱਪਡੇਟ ਦੀ ਲੋੜ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਾਲ-ਨਾਲ ਇਸ ਉਪਰਾਲੇ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕਦਾ ਹੈ। ਸ੍ਰੀ ਰਾਕੇਸ਼ ਕੁਮਾਰ ਮੀਨਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਲੈਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਕਰਵਾਉਣਾ ਲਾਜ਼ਮੀ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਦਸਤਾਵੇਜ਼ ਅੱਪਡੇਟ ਦੀ ਸਹੂਲਤ 14 ਜੂਨ, 2025 ਤੱਕ ਮੁਫ਼ਤ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਗੁਰਪ੍ਰਤਾਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਸ਼੍ਰੀਮਤੀ ਮਨਿੰਦਰ ਕੌਰ, ਡੀ.ਐੱਫ.ਐੱਸ.ਓ ਸ਼੍ਰੀ ਹਰਸ਼ਿਤ ਮਹਿਤਾ, ਪ੍ਰੋਜੈਕਟ ਮੈਨੇਜਰ ਯੂ.ਆਈ.ਡੀ.ਏ.ਆਈ ਸ਼੍ਰੀ ਮਧੁਰ ਬਾਂਸਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here