ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਇਸ ’ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦਾ ਦੋਸ਼ ਲਾਇਆ ਹੈ ਅਤੇ 17 ਜਨਵਰੀ 2025 ਨੂੰ ਪੰਜਾਬ ਵਿੱਚ ਇਸ ਦੀ ਰਿਲੀਜ਼ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿ ਖਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਸਿੱਖ ਜਗਤ ਵਿੱਚ ਰੋਹ ਪੈਦਾ ਹੋਵੇਗਾ, ਇਸ ਲਈ ਸੂਬੇ ਵਿੱਚ ਇਸ ’ਤੇ ਪਾਬੰਦੀ ਲਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਸਖ਼ਤ ਵਿਰੋਧ ਕਰੇਗੀ।