HomeNationalਦੀਵਾਲੀ ਦੇ ਤਿਉਹਾਰ ਦੌਰਾਨ ਉੱਤਰ ਪ੍ਰਦੇਸ਼ ’ਚ ਬੰਬ ਧਮਾਕੇ ਕਰਨ ਦੀ ਮਿਲੀ...

ਦੀਵਾਲੀ ਦੇ ਤਿਉਹਾਰ ਦੌਰਾਨ ਉੱਤਰ ਪ੍ਰਦੇਸ਼ ’ਚ ਬੰਬ ਧਮਾਕੇ ਕਰਨ ਦੀ ਮਿਲੀ ਧਮਕੀ

ਲਖਨਊ: ਦੀਵਾਲੀ ਦੇ ਤਿਉਹਾਰ ਦੌਰਾਨ ਉੱਤਰ ਪ੍ਰਦੇਸ਼ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ‘ਖ਼ਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਂ ’ਤੇ ਭੇਜੀ ਗਈ ਇੱਕ ਸ਼ੱਕੀ ਈ-ਮੇਲ ਵਿੱਚ ਅਯੁੱਧਿਆ, ਕਾਸ਼ੀ ਅਤੇ ਮਥੁਰਾ ਵਰਗੇ ਧਾਰਮਿਕ ਸ਼ਹਿਰਾਂ ਵਿੱਚ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ 8 ਨਵੰਬਰ ਤੋਂ 27 ਨਵੰਬਰ ਦੇ ਵਿਚਕਾਰ ਹਮਲੇ ਕਰਨ ਦੀ ਗੱਲ ਕਹੀ ਗਈ ਹੈ।

ਸੂਤਰਾਂ ਦੇ ਅਨੁਸਾਰ ਇਹ ਈ-ਮੇਲ ਅਯੁੱਧਿਆ ਦੇ ICSE ਬੋਰਡ ਨਾਲ ਸਬੰਧਤ ਇੱਕ ਸਕੂਲ ਨੂੰ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਅੰਬੇਡਕਰ ਨਗਰ ਦੇ ਦੋ ਹੋਰ ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਈ-ਮੇਲ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਈ-ਮੇਲ ਵਿੱਚ ਬੱਚਿਆਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 8 ਤੋਂ 27 ਨਵੰਬਰ ਤੱਕ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜਣ। ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਸੁਰੱਖਿਆ ਏਜੰਸੀਆਂ ਵਿੱਚ ਚਿੰਤਾ ਵਧ ਗਈ ਹੈ।

ਧਮਕੀ ਭਰੀ ਈ-ਮੇਲ ਵਿੱਚ 1984 ਦੇ ਦੰਗਿਆਂ ਦਾ ਹਵਾਲਾ ਵੀ ਦਿੱਤਾ ਗਿਆ ਹੈ। ਇਸ ਵਿੱਚ ‘ਖ਼ੂਨ ਦਾ ਬਦਲਾ ਖ਼ੂਨ’ ਵਰਗੇ ਸ਼ਬਦਾਂ ਦੀ ਵਰਤੋਂ ਕਰਦਿਆਂ ਹਮਲੇ ਕਰਨ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਖ਼ਾਸ ਤੌਰ ’ਤੇ ਅਯੁੱਧਿਆ, ਕਾਸ਼ੀ ਅਤੇ ਮਥੁਰਾ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਯੁੱਧਿਆ ਦੀ ਸਾਈਬਰ ਸੈੱਲ ਟੀਮ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਦੀ ਐਂਟੀ ਟੈਰਰਿਜ਼ਮ ਸਕੁਐਡ (UP ATS) ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ।

ਜਾਂਚ ਏਜੰਸੀਆਂ ਵੱਲੋਂ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ IP ਐਡਰੈੱਸ ਅਤੇ ਇਸ ਦੇ ਪਿੱਛੇ ਸਰਗਰਮ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜਾਂਚ ਏਜੰਸੀਆਂ ਵੱਲੋਂ ਧਮਕੀ ਦੀ ਅਸਲੀਅਤ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments