HomeWorld Newsਚੀਨ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਚੀਨ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਬੀਜਿੰਗ: ਚੀਨ ਵਿੱਚ ਅੱਜ ਸਵੇਰੇ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਮੁਤਾਬਕ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.4 ਦਰਜ ਕੀਤੀ ਗਈ। ਭਾਰਤੀ ਸਮੇਂ ਅਨੁਸਾਰ ਸਵੇਰੇ 6 ਵੱਜ ਕੇ 19 ਮਿੰਟ ’ਤੇ ਆਏ ਇਨ੍ਹਾਂ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਅਚਾਨਕ ਧਰਤੀ ਹਿੱਲਣ ਕਾਰਨ ਲੋਕ ਘਰਾਂ ਵਿੱਚੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ਵੱਲ ਚਲੇ ਗਏ। ਸਵੇਰ ਦੇ ਸਮੇਂ ਆਏ ਭੂਚਾਲ ਨੇ ਲੋਕਾਂ ਨੂੰ ਘਬਰਾ ਦਿੱਤਾ।

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭੂਚਾਲ ਦਾ ਕੇਂਦਰ 32.592 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 94.291 ਡਿਗਰੀ ਪੂਰਬੀ ਰੇਖਾਂਸ਼ ’ਤੇ ਦਰਜ ਕੀਤਾ ਗਿਆ। ਇਸ ਦੀ ਡੂੰਘਾਈ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਸੀ।

ਮੁੱਢਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਸਥਾਨਕ ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments