ਪੰਜਾਬ : ਪੰਜਾਬ ਦੇ ਨੌਜ਼ਵਾਨ ਆਪਣੇ ਸੁਨਹਿਰੇ ਭਵਿੱਖ ਲਈ ਵਿਦੇਸ਼ ਜਾ ਰਹੇ ਹਨ ਅਤੇ ਉੱਥੇ ਹਰ ਰੋਜ਼ ਕਈ ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕੈਨੇਡਾ ਤੋਂ ਇਕ ਵਾਰ ਫਿਰ ਬੁਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਇਕ ਭਿਆਨਕ ਹਾਦਸੇ ‘ਚ ਪੰਜਾਬ ਦੇ ਦੋ ਨੌਜ਼ਵਾਨਾਂ ਦੀ ਦੁਖਦਾਈ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਇਗਨੇਸ (ਉਨਟਾਰੀਓ) ਤੋਂ ਕਰੀਬ 50 ਕਿਲੋਮੀਟਰ ਦੂਰ ਹਾਈਵੇਅ-17 ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਦੋਵਾਂ ਨੌਜ਼ਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਵਪ੍ਰੀਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨ ਦੋ ਟਰਾਲੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਸੀ, ਜਿਸ ‘ਚ ਦੋਵਾਂ ਨੌਜ਼ਵਾਨਾਂ ਦੀ ਮੌਤ ਹੋ ਗਈ ਸੀ।