HomePunjabਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਤੇ ਪੁਲਿਸ...

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਤੇ ਪੁਲਿਸ ਨੇ ਚੁੱਕਿਆ ਸਖ਼ਤ ਕਦਮ

ਫਿਰੋਜ਼ਪੁਰ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਇਸੇ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਮਮਦੋਟ ਅਤੇ ਥਾਣਾ ਮੱਲਾਂਵਾਲਾ ਵਿੱਚ ਖੇਤਾਂ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਕੇਸ ਦਰਜ ਕੀਤੇ ਗਏ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੈਟੇਲਾਈਟ ਰਾਹੀਂ ਮਿਲੇ ਡਾਟੇ ਦੇ ਆਧਾਰ ’ਤੇ ਮਮਦੋਟ ਇਲਾਕੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਜਾਂਚ ਦੌਰਾਨ ਪਿੰਡ ਰਹੀਮੇ ਕੇ ਅਤੇ ਪਿੰਡ ਗੱਟੀ ਮਹਿਮੂਦ ਦੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਵਿੱਚ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰ ਬਿਕਰਮਜੀਤ ਸਿੰਘ ਵੱਲੋਂ ਭੇਜੇ ਗਏ ਚਲਾਨ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪਿੰਡ ਫਤਿਹਗੜ੍ਹ ਸਭਰਾ ਦੇ ਪੰਜ ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਨਾਮਜ਼ਦ ਕੀਤੇ ਗਏ ਕਿਸਾਨਾਂ ਵਿੱਚ ਗੁਰਵਿੰਦਰ ਸਿੰਘ ਪੁੱਤਰ ਜਰਮਲ ਸਿੰਘ, ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ, ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ, ਜਗਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਜਗਦੇਵ ਸਿੰਘ ਪੁੱਤਰ ਜਰਮਲ ਸਿੰਘ ਸ਼ਾਮਲ ਹਨ। ਮਮਦੋਟ ਵਾਲੇ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੀ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments