ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ

0
18

ਪੰਜਾਬ : ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ। ਬਦਮਾਸ਼ਾਂ ਨੇ ਭਾਰੀ ਧੁੰਦ ਦੌਰਾਨ ਇਸ ਘਟਨਾ ਨੂੰ ਅੰਜਾਮ ਦਿੱਤਾ।

ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ। ਧੁੰਦ ਕਾਰਨ ਹਮਲਾਵਰਾਂ ਦੇ ਚਿਹਰੇ ਅਜੇ ਤਕ ਪਛਾਣੇ ਨਹੀਂ ਜਾ ਸਕੇ ਹਨ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋ ਗੋਲੀਆਂ ਚਲਾਈਆਂ। ਪੁਲਿਸ ਨੂੰ ਗੇਟ ‘ਤੇ ਗੋਲੀ ਦਾ ਨਿਸ਼ਾਨ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਗਟ ਸਿੰਘ ਨੇ ਮੂਸੇਵਾਲਾ ਦੇ ਗੀਤਾਂ ਵਿੱਚ ਵੀ ਕੰਮ ਕੀਤਾ ਹੈ। ਵੈਸੇ, ਪ੍ਰਗਟ ਸਿੰਘ ਟਰਾਂਸਪੋਰਟ ਦਾ ਕੰਮ ਕਰਦਾ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ 30 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਹੈ।

ਬਦਮਾਸ਼ਾਂ ਨੇ ਲਾਰੈਂਸ ਗਰੁੱਪ ਤੋਂ ਹੋਣ ਦਾ ਦਾਅਵਾ ਕਰਕੇ ਫ਼ਿਰੌਤੀ ਦੀ ਮੰਗ ਕੀਤੀ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਧਮਕੀ ਲਾਰੈਂਸ ਗਰੁੱਪ ਵੱਲੋਂ ਭੇਜੀ ਗਈ ਹੈ ਜਾਂ ਨਹੀਂ। ਹੁਣ ਤਕ ਕਿਸੇ ਵੀ ਗਿਰੋਹ ਨੇ ਇਸ ਧਮਕੀ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਰਿਵਾਰ ਨੂੰ ਇੰਗਲੈਂਡ ਦੇ ਇੱਕ ਨੰਬਰ ਤੋਂ ਫ਼ੋਨ ਅਤੇ ਸੁਨੇਹਾ ਆਇਆ। ਸੁਨੇਹਾ ਭੇਜਣ ਵਾਲੇ ਵਿਅਕਤੀ ਨੇ ਲਿਿਖਆ – ਦੁਬਾਰਾ ਨਾ ਕਹੋ ਕਿ ਮੈਂ ਤੁਹਾਨੂੰ ਨਹੀਂ ਦੱਸਿਆ। ਹੁਣ ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਲੋਹਾ ਤੁਹਾਡੇ ਨਾਲ ਨਹੀਂ ਜਾਵੇਗਾ। ਸਾਵਧਾਨ ਰਹੋ। ਜਲਦੀ ਨਾਲ ਇੱਕ ਗੰਨਮੈਨ ਲੈ ਆਉ। ਲਾਰੈਂਸ ਬਿਸ਼ਨੋਈ ਗਰੁੱਪ। ਜੇਕਰ ਤੁਸੀਂ ਖੁਦ ਨੂੰ ਸਚਾ ਸਕੋ ਤਾਂ ਬੁਲੇਟਪਰੂਫ ਫਾਰਚੂਨਰ 0093 ਲੈ ਲਉ। ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਫ਼ਿਲਹਾਲ ਬਚ ਰਹੇ ਹਨ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਗਭਗ 10 ਦਿਨ ਪਹਿਲਾਂ, ਪ੍ਰਗਟ ਸਿੰਘ ਨੇ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।

LEAVE A REPLY

Please enter your comment!
Please enter your name here