ਚੰਡੀਗੜ੍ਹ : ਮੁੱਖ ਮੰਤਰੀ ਆਤਿਸ਼ੀ ਨੂੰ ਕੇਸ ਦਾਇਰ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਆਪਣੇ ਟਵੀਟ ’ਤੇ ਲਿ ਖਿਆ ਹੈ ਕਿ ‘‘ਦਿੱਲੀ ਵਿਖੇ ਬੀ.ਜੇ.ਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖ਼ਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ’ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।
ਕੀ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ? ਬੀਜੇਪੀ ਨਾਲ ਸੰਬੰਧਿਤ ਲੋਕਾਂ ਵੱਲੋਂ ਖੁੱਲ੍ਹੇਆਮ ਸ਼ਰਾਬ, ਪੈਸਾ ਅਤੇ ਸਮਾਨ ਵੰਡ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ, ਕੀ ਇਹ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ?