ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਆਦੇਸ਼

0
10

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਆਦੇਸ਼ ਜਾਰੀ ਕੀਤੇ ਗਏ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਅੱਜ ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿ ਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਸਭ ਤੋਂ ਪਹਿਲਾਂ ਨਸ਼ੇ ਨੂੰ ਲੈ ਕੇ ਹੋਰ ਸਖ਼ਤ ਹੋਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਤਸਕਰਾਂ, ਪੁਲਿਸ ਅਧਿਕਾਰੀਆਂ ਦੀਆਂ ਜਾਇਦਾਦਾਂ ਕੁਰਕ ਕਰਨ, ਪਿੰਡ ਪੱਧਰ ‘ਤੇ ਲੋਕਾਂ ਨਾਲ ਵਧੇਰੇ ਸੰਪਰਕ ਰੱਖਣ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਸਾਡੀ ਸਰਕਾਰ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

LEAVE A REPLY

Please enter your comment!
Please enter your name here