ਪੰਜਾਬ : ਲੋਕ ਸਭਾ ( Lok Sabha ) ’ਚ ਅੱਜ 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਖ਼ਿਲਾਫ਼ (MP Sushil Rinku) ਵੀ ਕਾਰਵਾਈ ਕੀਤੀ ਗਈ। ਸੰਸਦ ‘ਚ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਸਰਦ ਰੁੱਤ ਸੈਸ਼ਨ ‘ਚ ਸਦਨ ‘ਤੇ ਹੋਏ ਹਮਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ, ਜਿਸ ‘ਤੇ ਕਾਰਵਾਈ ਕਰਦੇ ਹੋਏ ਸੰਸਦ ਨੇ ਉਨ੍ਹਾਂ ਨੂੰ ਫਿਰ ਤੋਂ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਜਾਣ ‘ਤੇ ਰਿੰਕੂ ਨੇ ਕਿਹਾ, ‘ਸੱਚ ਬੋਲਣ ਵਾਲੇ ਅਤੇ ਸਵਾਲ ਪੁੱਛਣ ਵਾਲਿਆਂ ਨੂੰ ਅੱਜ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜਨਤਾ ਦੇਖ ਰਹੀ ਹੈ ਕਿ ਸੰਸਦ ਵਿੱਚ ਕਿਸ ਤਰ੍ਹਾਂ ਦੀ ਗੰਦਗੀ ਦਾ ਰਾਜਨੀਤੀਕਰਨ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸੰਸਦ ਤੋਂ ਪਹਿਲਾਂ 92 ਅਤੇ ਹੁਣ 49 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਕੁੱਲ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ।