ਹੋਟਲਾਂ, ਮੈਰਿਜਾਂ ਪੈਲੇਸਾਂ ਨੂੰ ਲੈ ਕੇ ਜਾਰੀ ਹੋਏ ਇਹ ਆਦੇਸ਼

0
63

ਫਿਰੋਜ਼ਪੁਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ: ਨਿਧੀ ਕੁਮੰਡ ਬੰਬਾਹ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹੁੱਕਾ ਬਾਰਾਂ ਦੇ ਸੰਚਾਲਨ ‘ਤੇ ਪਾਬੰਦੀ ਲਗਾਉਣ ਦੇ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜਿੱਥੇ ਫੌਜ ਦੇ ਹਥਿਆਰ ਰੱਖੇ ਜਾਂਦੇ ਹਨ, ਉਨ੍ਹਾਂ ਦੇ ਨੇੜੇ ਅੱਗ ਅਤੇ ਉਸਾਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਮਕਾਨ ਮਾਲਕਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਆਪਣੇ ਨੇੜਲੇ ਥਾਣਿਆਂ ਵਿੱਚ ਦਰਜ ਕਰਵਾਉਣ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਫੈਕਟਰੀਆਂ, ਵਪਾਰੀ ਜਾਂ ਕਿਸਾਨ ਜੋ ਪ੍ਰਵਾਸੀ ਮਜ਼ਦੂਰਾਂ ਨੂੰ ਆਪਣਾ ਕਾਰੋਬਾਰ ਚਲਾਉਣ ਅਤੇ ਆਪਣੇ ਘਰੇਲੂ ਕੰਮਾਂ ਲਈ ਨੌਕਰੀਆਂ ਦੇਣ ਲਈ ਰੱਖਦੇ ਹਨ, ਉਨ੍ਹਾਂ ਨੂੰ ਉਦੋਂ ਤੱਕ ਨਹੀਂ ਰੱਖਣਗੇ ਜਦੋਂ ਤੱਕ ਉਨ੍ਹਾਂ ਦਾ ਨਾਮ, ਪਤਾ ਆਦਿ ਥਾਣੇ ਨੂੰ ਸੂਚਿਤ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਸਿਨੇਮਾ ਹਾਲਾਂ ਦੇ ਮਾਲਕਾਂ ਨੂੰ ਸਬੰਧਤ ਅਧਿਕਾਰੀਆਂ ਤੋਂ ਤੁਰੰਤ ਐਨ.ਓ.ਸੀ ਲੈਣ ਦੇ ਆਦੇਸ਼ ਦਿੱਤੇ ਗਏ ਹਨ।ਕਿਸੇ ਵੀ ਕਿਸਮ ਦੇ ਕੋਈ ਵੀ ਉਪਕਰਣ ਜੋ ਜੇਲ੍ਹ ਦੇ ਅੰਦਰ ਜਾਂ ਆਲੇ ਦੁਆਲੇ ਲਿਜਾਣ ਦੀ ਮਨਾਹੀ ਹੈ, ਜੇਲ੍ਹ ਦੇ ਅੰਦਰ ਜਾਂ ਜੇਲ੍ਹ ਖੇਤਰ ਵਿੱਚ ਨਹੀਂ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹੁਕਮ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

ਇਸ ਦੇ ਨਾਲ ਹੀ ਜੇਲ੍ਹ ਖੇਤਰ ‘ਚ ਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕਾਨੂੰਨੀ ਤੌਰ ‘ਤੇ ਇਜਾਜ਼ਤ ਪ੍ਰਾਪਤ ਗਤੀਵਿਧੀਆਂ ਨੂੰ ਛੱਡ ਕੇ, ਜੇਲ੍ਹ ਨਿਯਮਾਂ ਅਨੁਸਾਰ ਪਾਬੰਦੀਸ਼ੁਦਾ ਚੀਜ਼ਾਂ ਅਤੇ ਉਪਕਰਣਾਂ ਨੂੰ ਜੇਲ੍ਹ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਆਮ ਤੌਰ ‘ਤੇ ਇਹ ਦੇਖਿਆ ਜਾਂਦਾ ਹੈ ਕਿ ਕੁਝ ਕੈਦੀ ਅਤੇ ਨਜ਼ਰਬੰਦ ਜੇਲ੍ਹ ਵਿੱਚ ਗਲਤ ਤਰੀਕੇ ਨਾਲ ਫੋਨ ਦੀ ਵਰਤੋਂ ਕਰਦੇ ਹਨ, ਜੋ ਕਿ ਬਿਲਕੁਲ ਗਲਤ ਹੈ। ਇਹ ਹੁਕਮ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ ਜੋ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੀਆਂ।

LEAVE A REPLY

Please enter your comment!
Please enter your name here