HomeHaryanaਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੀ ਰਕਮ ਵੰਡੀ। ਸੀ.ਐੱਮ ਨੇ ਕਿਹਾ ਕਿ ਅੱਜ ਲਾਡੋ ਲਕਸ਼ਮੀ ਯੋਜਨਾ ਦੀ ਸੱਤਵੀਂ ਕਿਸ਼ਤ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਧਨਤੇਰਸ, ਦੀਵਾਲੀ ਅਤੇ ਆਉਣ ਵਾਲੇ ਸਾਰੇ ਪਵਿੱਤਰ ਤਿਉਹਾਰਾਂ ਦੀ ਸੂਬਾ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵੱਖ-ਵੱਖ 21 ਯੋਜਨਾਵਾਂ ਤਹਿਤ 52 ਲੱਖ 2,183 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 4,470 ਕਰੋੜ 77 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਅਸੀਂ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕੀਤੀ ਹੈ। 10 ਲੱਖ 59 ਹਜ਼ਾਰ ਲਾਭਪਾਤਰੀ ਭੈਣਾਂ ਦੇ ਖਾਤਿਆਂ ਵਿੱਚ 222 ਕਰੋੜ 52 ਲੱਖ ਰੁਪਏ ਦੀ ਰਾਸ਼ੀ ਪਾਈ ਗਈ ਹੈ। ਇਸ ਨੂੰ ਮਿਲਾ ਕੇ ਹੁਣ ਤੱਕ 13 ਕਿਸ਼ਤਾਂ ਵਿੱਚ 2,689 ਕਰੋੜ 15 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ 17 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਯੋਜਨਾ ਦਾ ਦਾਇਰਾ ਵਧਾਉਂਦਿਆਂ ਸਾਲਾਨਾ ਆਮਦਨ ਦੀ ਸੀਮਾ 1 ਲੱਖ 80 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਅੱਜ ਵੱਖ-ਵੱਖ 15 ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ 1,135 ਕਰੋੜ 21 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਹ ਰਾਸ਼ੀ ਸਿੱਧੀ 35 ਲੱਖ 26 ਹਜ਼ਾਰ 358 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈ। ਹਰ ਘਰ ਹਰ ਗ੍ਰਹਿਣੀ ਯੋਜਨਾ ਤਹਿਤ ਗੈਸ ਸਿਲੰਡਰ ਰੀਫਿਲ ਕਰਵਾਉਣ ਵਾਲੀਆਂ 6 ਲੱਖ 5 ਹਜ਼ਾਰ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਸਤੰਬਰ ਮਹੀਨੇ ਦੀ 24 ਕਰੋੜ 25 ਲੱਖ ਰੁਪਏ ਦੀ ਸਬਸਿਡੀ ਵੀ ਪਾਈ ਗਈ ਹੈ।

ਅੱਗੇ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਜਾਰੀ ਕੀਤੀ ਗਈ ਰਾਸ਼ੀ ਨੂੰ ਮਿਲਾ ਕੇ ਹੁਣ ਤੱਕ ਕੁੱਲ 404 ਕਰੋੜ 46 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਦਿਆਲੂ ਯੋਜਨਾ ਤਹਿਤ 5,429 ਪਰਿਵਾਰਾਂ ਨੂੰ 202 ਕਰੋੜ 99 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਅੱਜ ਜਾਰੀ ਕੀਤੀ ਗਈ ਵਿੱਤੀ ਸਹਾਇਤਾ ਨੂੰ ਮਿਲਾ ਕੇ ਹੁਣ ਤੱਕ 3,682 ਕਰੋੜ 83 ਲੱਖ ਰੁਪਏ ਦੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਰਾਜ ਵਿੱਤ ਕਮਿਸ਼ਨ ਤਹਿਤ 2,316 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਰਾਜ ਵਿੱਤ ਕਮਿਸ਼ਨ ਦੀ ਪਹਿਲੀ ਅਤੇ ਦੂਜੀ ਕਿਸ਼ਤ ਤਹਿਤ 1,158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ 22 ਜ਼ਿਲ੍ਹਾ ਪ੍ਰੀਸ਼ਦਾਂ, 143 ਪੰਚਾਇਤ ਸੰਮਤੀਆਂ ਅਤੇ 6,230 ਗ੍ਰਾਮ ਪੰਚਾਇਤਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ ਹੈ।

ਸ਼ਹਿਰਾਂ ਦੇ ਵਿਕਾਸ ਲਈ ਰਾਜ ਵਿੱਤ ਕਮਿਸ਼ਨ ਯੋਜਨਾ ਵਿੱਚ 2,754 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ। ਅੱਜ ਸੂਬੇ ਦੀਆਂ ਨਗਰ ਪਾਲਿਕਾਵਾਂ ਨੂੰ 1,727 ਕਰੋੜ 80 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 16 ਅਗਸਤ 2025 ਨੂੰ ਕੁਰੂਕਸ਼ੇਤਰ ਵਿੱਚ ਸ਼ਹਿਦ ਨੂੰ ਭਾਵਾਂਤਰ ਭਰਪਾਈ ਯੋਜਨਾ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਯੋਜਨਾ ਤਹਿਤ ਸ਼ਹਿਦ ਦਾ ਸੁਰੱਖਿਅਤ ਮੁੱਲ 120 ਰੁਪਏ ਪ੍ਰਤੀ ਕਿਲੋਗ੍ਰਾਮ ਤੈਅ ਕੀਤਾ ਗਿਆ ਹੈ। ਅੱਜ ਅਸੀਂ ਮਧੂ-ਮੱਖੀ ਪਾਲਣ ਨੂੰ ਕੁਦਰਤੀ ਆਫ਼ਤਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਸੁਰੱਖਿਆ ਦੇਣ ਲਈ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਸ਼ਾਮਲ ਕਰ ਲਿਆ ਹੈ। ਹੁਣ ਮਧੂ-ਮੱਖੀ ਪਾਲਕਾਂ ਨੂੰ ਪ੍ਰਤੀ ਕਾਲੋਨੀ ਅਤੇ ਪ੍ਰਤੀ ਬਾਕਸ ਸਿਰਫ਼ 50 ਰੁਪਏ ਪ੍ਰੀਮੀਅਮ ਦੇਣਾ ਪਵੇਗਾ। ਇਸ ਯੋਜਨਾ ਤਹਿਤ ਮਧੂ-ਮੱਖੀ ਪਾਲਕ ਨੂੰ 6 ਲੱਖ 25 ਹਜ਼ਾਰ ਰੁਪਏ ਤੱਕ ਦਾ ਬੀਮਾ ਕਲੇਮ ਮਿਲੇਗਾ।

ਸੀਐੱਮ ਸੈਣੀ ਨੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3 ਫ਼ੀਸਦੀ ਵਾਧਾ ਕਰਨ ਦਾ ਐਲਾਨ ਕਰਦਾ ਹਾਂ। ਇਹ ਵਾਧਾ 1 ਜੁਲਾਈ 2026 ਤੋਂ ਲਾਗੂ ਹੋਵੇਗਾ। ਇਸ ਨਾਲ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਦਰ 60 ਫ਼ੀਸਦੀ ਤੋਂ ਵਧ ਕੇ 63 ਫ਼ੀਸਦੀ ਹੋ ਗਈ ਹੈ। ਇਸ ਵਾਧੇ ਨਾਲ ਸੂਬਾ ਸਰਕਾਰ ਦੇ ਲਗਭਗ 2 ਲੱਖ 78 ਹਜ਼ਾਰ ਨਿਯਮਤ ਮੁਲਾਜ਼ਮਾਂ ਅਤੇ ਕਰੀਬ 2 ਲੱਖ 60 ਹਜ਼ਾਰ ਪੈਨਸ਼ਨਰਾਂ ਨੂੰ ਲਾਭ ਮਿਲੇਗਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਸੂਬੇ ਵਿੱਚ ਬੀਤੀ 29 ਸਤੰਬਰ ਤੋਂ 278 ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ, ਜੋ ਆਉਣ ਵਾਲੀ 15 ਨਵੰਬਰ ਤੱਕ ਜਾਰੀ ਰਹੇਗੀ। ਕਾਮਨ ਝੋਨੇ ਦੀ ਖਰੀਦ 2,441 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ-ਏ ਝੋਨੇ ਦੀ ਖਰੀਦ 2,461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਕੀਤੀ ਜਾ ਰਹੀ ਹੈ।

ਮੰਡੀਆਂ ਵਿੱਚ 5 ਨਵੰਬਰ ਤੱਕ 48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 43 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ 2 ਲੱਖ 88 ਹਜ਼ਾਰ 102 ਕਿਸਾਨਾਂ ਨੂੰ 9 ਹਜ਼ਾਰ 880 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments