ਤੜਕਸਾਰ ਪੁਲਿਸ ‘ਤੇ ਗੈਂਗਸਟਰ ‘ਚ ਹੋਈ ਗੋਲੀਬਾਰੀ, ਦੋਵੇਂ ਮੁਲਜ਼ਮਾਂ ਦੇ ਲੱਗੀ ਗੋਲੀ

0
56

ਤਰਨ ਤਾਰਨ : ਪੰਜਾਬ ਦੇ ਖੇਮਕਰਨ (​​Punjab’s Khemkaran) ਦੇ ਸਰਹੱਦੀ ਇਲਾਕੇ ‘ਚ ਅੱਜ ਤੜਕੇ ਇਕ ਵੱਡਾ ਮੁਕਾਬਲਾ ਹੋਇਆ। ਇਸ ਦੌਰਾਨ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਦੇ ਗੁੰਡਿਆਂ ਨੇ ਪੰਜਾਬ ਪੁਲਿਸ ਦੇ ਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਟੀਮ ਨੇ ਵੀ ਗੋਲੀਆਂ ਚਲਾਈਆਂ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਅਤੇ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਝੁੱਗੀਆਂ ਕਾਲੂ ਜ਼ਿਲ੍ਹਾ ਤਰਨ ਤਾਰਨ ਅਤੇ ਪ੍ਰਭਦੀਪ ਸਿੰਘ ਉਰਫ ਲਵ ਵਾਸੀ ਦਿੱਬੀਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਦੇ ਗੁੰਡੇ ਸਨ। ਦੋਵੇਂ ਬਦਮਾਸ਼ ਇਲਾਕੇ ਦੇ ਲੋਕਾਂ ਤੋਂ ਫਿਰੌਤੀ ਵਸੂਲਦੇ ਸਨ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਅੱਜ ਤੜਕੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਉਨ੍ਹਾਂ ਨੇ ਦੋਵਾਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਨੇ ਵੀ ਗੋਲੀਬਾਰੀ ਦਾ ਜਵਾਬ ਦਿੱਤਾ। ਇਸ ਦੌਰਾਨ ਦੋਵੇਂ ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here