ਹੁਣ ਇਨ੍ਹਾਂ ਹੌਟਸਪੌਟਸ ‘ਤੇ ਹੋਵੇਗੀ ਸਖ਼ਤ ਕਾਰਵਾਈ : ਕੈਬਨਿਟ ਮੰਤਰੀ ਹਰਪਾਲ ਚੀਮਾ

0
18

ਪੰਜਾਬ : ਪੰਜਾਬ ‘ਚ ਨਸ਼ਿਆਂ ਵਿਰੁੱਧ ਜੰਗ ਚੱਲ ਰਹੀ ਹੈ, ਜਿਸ ਦਾ ਅਸਰ ਪੰਜਾਬ ‘ਚ ਪੈ ਰਿਹਾ ਹੈ। ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਵੇਖੀ ਜਾ ਰਹੀ ਹੈ। ਵੱਡੇ ਨਸ਼ਾ ਡੀਲਰ ਜਾਂ ਤਾਂ ਪੰਜਾਬ ਛੱਡ ਰਹੇ ਹਨ ਜਾਂ ਪ੍ਰਸ਼ਾਸਨ ਉਨ੍ਹਾਂ ਨੂੰ ਜੇਲ੍ਹ ਭੇਜਣ ਦਾ ਪ੍ਰਬੰਧ ਕਰ ਰਿਹਾ ਹੈ। ਪੱ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਤੋਂ ਬਾਅਦ ਪਠਾਨਕੋਟ ਵਿੱਚ ਇਹ ਪਹਿਲੀ ਮੀਟਿੰਗ ਹੈ। ਇਸ ਮੌਕੇ ਮੰਤਰੀ ਲਾਲਚੰਦ ਕਟਾਰੂਚੱਕ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਹੌਟਸਪੌਟਾਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਪਹਿਲਾਂ ਪਛਾਣ ਕੀਤੀ ਗਈ ਸੀ, ਉਨ੍ਹਾਂ ਦੀ ਦੁਬਾਰਾ ਜਾਂਚ ਕੀਤੀ ਜਾ ਰਹੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਇਸ ਲੜਾਈ ਨੂੰ ਅੰਤ ਤੱਕ ਲਿਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਕੋਈ ਅਧਿਕਾਰੀ ਜਾਂ ਸਿਆਸੀ ਵਿਅਕਤੀ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਜਾਂ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ ਤਾਂ ਜੋ ਇਸ ਮੁਹਿੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਜੰਗ ਛਿੜ ਗਈ ਹੈ। ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਦੇ ਘਰ ਢਾਹੇ ਜਾ ਰਹੇ ਹਨ।

LEAVE A REPLY

Please enter your comment!
Please enter your name here