ਚੰਡੀਗੜ੍ਹ : ਪਿਛਲੇ ਮਹੀਨੇ ਸ਼ੁਰੂ ਹੋਇਆ ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਖਤਮ ਹੋ ਗਿਆ ਹੈ। ਪਿਛਲੇ ਮਹੀਨੇ ਸਰਕਾਰ ਨੇ 24 ਅਤੇ 25 ਫਰਵਰੀ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਤੋਂ ਬਾਅਦ ਇਸਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਹੁਣ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਸ਼ਨ ਨੂੰ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਜਲਦੀ ਹੀ ਇਸ ਸਬੰਧ ਵਿੱਚ ਤਰੀਕ ਦਾ ਐਲਾਨ ਕਰੇਗੀ।