ਕਿਸਾਨਾਂ ਨੇ 10 ਮਾਰਚ ਨੂੰ ਫਿਰ ਰੇਲਾਂ ਰੋਕਣ ਦਾ ਕੀਤਾ ਐਲਾਨ

0
20

ਤਰਨ ਤਾਰਨ : ਜਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਕਿੇਮ ਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰੀ ਕਿਸਾਨ ਆਗੂਆਂ ਨੇ ਹਿੱਸਾ ਲਿਆ। ਇਸ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਰਾਜਕੇ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵੱਲੋਂ ਕਿਸਾਨਾਂ ਦੀਆਂ ਜੋ ਵੀ ਮੰਗਾਂ ਹਨ ਉਹਨਾਂ ਨੂੰ ਮੰਨਿਆ ਨਹੀਂ ਜਾ ਰਿਹਾ ਅਤੇ ਕਿਸਾਨਾਂ ਉੱਪਰ ਹੋਈਆਂ ਵਧੀਕੀਆਂ ਨੂੰ ਲੈ ਕੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਦੇ ਧਿਆਨ ‘ਚ ਵੀ ਕਈ ਐਸੇ ਮਸਲੇ ਹਨ। ਜਿਨਾਂ ਨੂੰ ਉਹਨਾਂ ਵੱਲੋਂ ਹੱਲ ਨਹੀਂ ਕੀਤਾ ਗਿਆ ਜਿਸ ਦੇ ਰੋਸ ਵਿੱਚ 10 ਮਾਰਚ ਨੂੰ ਉਹ ਅੰਮ੍ਰਿਤਸਰ ਜ਼ਿਲ੍ਹਾ ਅਤੇ ਤਰਨ ਤਾਰਨ ਵੱਲੋਂ ਵੱਲੋਂ ਮਾਨਾ ਵਾਲਾ ਰੇਲਵੇ ਸਟੇਸ਼ਨ ਰੇਲਾ ਰੋਕਣ ਜਾ ਰਹੇ ਹਨ ।

ਉਹਨਾਂ ਦੱਸਿਆ ਕਿ ਇਹ ਰੋਕੋ ਅੰਦੋਲਨ 1 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਜਦ ਤੱਕ ਪ੍ਰਸ਼ਾਸਨ ਉਹਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦਾ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਉਸੇ ਤਰ੍ਹਾਂ ਹੀ ਰੇਲਵੇ ਸਟੇਸ਼ਨ ਤੇ ਜਾਰੀ ਰਹੇਗਾ ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਇਸ ਮੀਟਿੰਗ ਵਿੱਚ ਹਾਜ਼ਰ ਹੋਏ।

LEAVE A REPLY

Please enter your comment!
Please enter your name here