HomeUp Newsਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਪਲਟੀ , 3 ਦੀ ਮੌਤ...

ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਪਲਟੀ , 3 ਦੀ ਮੌਤ , 44 ਜ਼ਖਮੀ

ਲਖਨਊ: ਉੱਤਰ ਪ੍ਰਦੇਸ਼ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਅਚਾਨਕ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 44 ਯਾਤਰੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 6 ਵਜੇ ਤੋਂ 6:30 ਵਜੇ ਦੇ ਵਿਚਕਾਰ ਪਾਰਾ ਥਾਣਾ ਖੇਤਰ ਵਿੱਚ ਐਕਸਪ੍ਰੈਸਵੇਅ ਦੇ ਪਹਿਲੇ ਟੋਲ ਪਲਾਜ਼ਾ ਦੇ ਨੇੜੇ ਵਾਪਰਿਆ। ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਿੰਨ ਜ਼ਖਮੀਆਂ ਨੂੰ ਹਸਪਤਾਲ ਪਹੁੰਚਣ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ।

ਉਪ ਮੁੱਖ ਮੰਤਰੀ ਮੁਤਾਬਕ, ਮ੍ਰਿਤਕਾਂ ਵਿੱਚੋਂ ਦੋ ਨੂੰ ਲੋਕਬੰਧੂ ਹਸਪਤਾਲ ਅਤੇ ਇੱਕ ਨੂੰ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ (KGMU) ਲਿਜਾਇਆ ਗਿਆ ਸੀ। ਇਸ ਤੋਂ ਇਲਾਵਾ 31 ਜ਼ਖਮੀਆਂ ਨੂੰ ਲੋਕਬੰਧੂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਦਕਿ 13 ਹੋਰ ਜ਼ਖਮੀਆਂ ਦਾ KGMU ਦੇ ਟਰਾਮਾ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ।

ਬ੍ਰਜੇਸ਼ ਪਾਠਕ ਨੇ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ ਗਿਆ ਹੈ।

ਉਪ ਮੁੱਖ ਮੰਤਰੀ ਨੇ ਹਾਦਸੇ ਦੇ ਕਾਰਨਾਂ ਅਤੇ ਹਾਲਾਤਾਂ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਐਕਸਪ੍ਰੈਸਵੇਅ ‘ਤੇ ਵਾਰ-ਵਾਰ ਵਾਪਰ ਰਹੇ ਸੜਕ ਹਾਦਸਿਆਂ ‘ਤੇ ਚਿੰਤਾ ਜਤਾਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਉੱਤਰ ਪ੍ਰਦੇਸ਼ ਐਕਸਪ੍ਰੈਸਵੇਅ ਇੰਡਸਟਰੀਅਲ ਡਿਵੈਲਪਮੈਂਟ ਅਥਾਰਟੀ (UPEIDA) ਨੂੰ ਨਿਗਰਾਨੀ ਵਧਾਉਣ ਲਈ ਕਿਹਾ ਹੈ।

ਉਨ੍ਹਾਂ ਅਨੁਸਾਰ, ਤੇਜ਼ ਰਫ਼ਤਾਰ ਅਤੇ ਡਰਾਈਵਰਾਂ ਦੀ ਲਾਪਰਵਾਹੀ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ। ਵਾਹਨਾਂ ਦੀ ਜਾਂਚ ਕਰਨ, ਲੋੜ ਅਨੁਸਾਰ ਉਨ੍ਹਾਂ ਦੀ ਰਫ਼ਤਾਰ ਸੀਮਤ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments