HomePunjabਅੰਮ੍ਰਿਤਸਰ ‘ਚ ਦੀਵਾਲੀ ਵਾਲੀ ਰਾਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਚੱਲੀਆਂ...

ਅੰਮ੍ਰਿਤਸਰ ‘ਚ ਦੀਵਾਲੀ ਵਾਲੀ ਰਾਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਦੀਵਾਲੀ ਦੀ ਰਾਤ ਅੰਮ੍ਰਿਤਸਰ ਵਿੱਚ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸੁਲਤਾਨਵਿੰਡ ਰੋਡ ‘ਤੇ ਰਾਂਝੇ ਦੀ ਹਵੇਲੀ ਨੇੜੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀਆਂ ਚੱਲ ਗਈਆਂ। ਇਸ ਵਾਰਦਾਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ ਨੂੰ ਵੀ ਗੋਲੀਆਂ ਲੱਗਣ ਕਾਰਨ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਮੁਤਾਬਕ ਦੋ ਧਿਰਾਂ ਵਿਚਾਲੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਦੇਖਦੇ ਹੀ ਦੇਖਦੇ ਇਹ ਝਗੜਾ ਇੰਨਾ ਵਧ ਗਿਆ ਕਿ ਮੌਕੇ ‘ਤੇ ਮੌਜੂਦ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਬਾਰੀ ਦੌਰਾਨ ਪ੍ਰਤਾਪ ਸਿੰਘ ਨਾਮਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸੇ ਦੌਰਾਨ ਥਾਣਾ ਬੀ ਡਵੀਜ਼ਨ ਵਿੱਚ ਤਾਇਨਾਤ ਏ.ਐੱਸ.ਆਈ. ਹਰਨੇਕ ਸਿੰਘ ਵੀ ਗੋਲੀਆਂ ਦੀ ਲਪੇਟ ਵਿੱਚ ਆ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੱਟ ਵਿੱਚ ਦੋ ਗੋਲੀਆਂ ਲੱਗੀਆਂ ਹਨ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬੀ ਡਵੀਜ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ।

ਇਸ ਪੂਰੀ ਵਾਰਦਾਤ ਸਬੰਧੀ ਏਸੀਪੀ ਰਵਿੰਦਰ ਸਿੰਘ ਵੱਲੋਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਗੋਲੀਬਾਰੀ ਦੇ ਕਾਰਨਾਂ ਅਤੇ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments