ਜਲੰਧਰ : ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ 10 ਅਪ੍ਰੈਲ ਤੱਕ ਜਾਰੀ ਰਹੇਗੀ। ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੀ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਫੌਜ ਵਿੱਚ ਅਗਨੀਵੀਰ ਭਰਤੀ ਲਈ ਅਰਜ਼ੀ ਦੇਣ ਦੇ ਚਾਹਵਾਨ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿ ਲ੍ਹਿਆਂ ਦੇ ਨੌਜ਼ਵਾਨਾਂ ਲਈ ਸੀ-ਪੁਆਇੰਟ ਕੈਂਪ, ਕਪੂਰਥਲਾ ਵਿਖੇ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫਤ ਸਿਖਲਾਈ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਸੀ-ਪੀਏਟੀ ਕੈਂਪ ਥੇਹ ਕਾਜਲਾ, ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਸੀ-ਪੁਆਇੰਟ ਕੈਂਪ ਦੇ ਟ੍ਰੇਨਿੰਗ ਅਫਸਰ ਕੈਪਟਨ ਅਜੀਤ ਸਿੰਘ ਨੇ ਕਿਹਾ ਕਿ ਚਾਹਵਾਨ ਨੌਜ਼ਵਾਨ ਆਪਣਾ 10ਵੀਂ ਜਾਂ 12ਵੀਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, 2 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਆਉਣ।