ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਪ੍ਰਦਾਨ ਕਰਨ ਦਾ ਹੋਇਆ ਐਲਾਨ

0
31

ਚੰਡੀਗੜ੍ਹ : ਬਜਟ ਪੇਸ਼ ਕਰਦਿਆਂ ਹੋਇਆ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਅੱਜ ਆਪਣਾ ਚੌਥਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਜ ਦੇ 45 ਲੱਖ ਪਰਿਵਾਰਾਂ ਨੂੰ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਬੀਮਾ ਕਵਰ ਮਿਲ ਰਿਹਾ ਸੀ।

ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਕਵਰ ਮਿਲੇਗਾ। ਭਾਵੇਂ ਉਹ ਗਰੀਬ ਹੋਵੇ ਜਾਂ ਅਮੀਰ, ਪੇਂਡੂ ਹੋਵੇ ਜਾਂ ਸ਼ਹਿਰੀ। ਇਸ ਯੋਜਨਾ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਵਾਲੇ ਪਰਿਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here