ਇਸ ਜ਼ਿਲ੍ਹੇ ‘ਚ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ

0
49

ਬਠਿੰਡਾ : ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹੱਦ ਅੰਦਰ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਦੁਕਾਨਾਂ 2 ਅਪ੍ਰੈਲ ਤੋਂ 4 ਅਪ੍ਰੈਲ, ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ 2 ਅਪ੍ਰੈਲ ਤੋਂ 4 ਅਪ੍ਰੈਲ ਤੱਕ ਧਾਰਮਿਕ ਮੇਲਾ ਲਗਾਇਆ ਜਾ ਰਿਹਾ ਹੈ।

ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦਾ ਸੇਵਨ ਕਰ ਸਕਦੇ ਹਨ, ਜਿਸ ਨਾਲ ਮੇਲੇ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਨਾਲ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਅਤੇ ਕਿਸੇ ਵੀ ਵਿਅਕਤੀ ਨੂੰ ਇਸ ਖੇਤਰ ਵਿੱਚ ਸ਼ਰਾਬ ਵੇਚਣ ਤੋਂ ਰੋਕਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here