ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

0
75

ਫ਼ਾਜ਼ਿਲਕਾ : ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਜ਼ਿਲ੍ਹਾ ਵਾਸੀਆਂ ਨੂੰ ਗਰਮੀ ਤੋਂ ਬਚਣ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਨਾ ਸਿਰਫ ਸਾਡੀ ਪਿਆਸ ਵਧਾਉਂਦੀਆਂ ਹਨ ਬਲਕਿ ਸਾਡੇ ਸਰੀਰ ਖਾਸ ਕਰਕੇ ਸਾਡੀਆਂ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਸਾੜ ਦਿੰਦੀਆਂ ਹਨ।

ਜਦੋਂ ਬਹੁਤ ਜ਼ਿਆਦਾ ਗਰਮੀ ਹੁੰਦੀ ਹੈ ਤਾਂ ਸਾਡਾ ਸਰੀਰ ਪਸੀਨੇ ਦੇ ਰੂਪ ‘ਚ ਗਰਮੀ ਛੱਡਦਾ ਹੈ ਅਤੇ ਤਾਪਮਾਨ ਨੂੰ ਕੰਟਰੋਲ ‘ਚ ਰੱਖਦਾ ਹੈ। ਜਿਸ ਕਾਰਨ ਸਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ, ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰੀ ਤਾਪਮਾਨ ਵਾਂਗ ਗਰਮ ਹੋ ਜਾਂਦਾ ਹੈ। ਜਿਸ ਨੂੰ ਹੀਟਸਟ੍ਰੋਕ ਕਿਹਾ ਜਾਂਦਾ ਹੈ।

ਲੋਕ ਆਮ ਤੌਰ ‘ਤੇ ਇਸ ਨੂੰ ਹਲਕੇ ਵਿੱਚ ਲੈਂਦੇ ਹਨ। ਬੱਚਿਆਂ ਤੋਂ ਲੈ ਕੇ ਬਾਲਗਾਂ ਤੱਕ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਤੌਰ ‘ਤੇ ਕਮਜ਼ੋਰ ਲੋਕ, ਅਤੇ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਕੁਝ ਦਵਾਈਆਂ ਲੈਣ ਵਾਲੇ ਲੋਕਾਂ ਨੂੰ ਹੀਟਸਟਰੋਕ ਦਾ ਸਭ ਤੋਂ ਵੱਧ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ, ਸੜਕਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਰਹਿਣ ਵਾਲੇ ਬੇਘਰੇ ਲੋਕ ਵੀ ਜਲਦੀ ਸ਼ਿਕਾਰ ਹੋ ਜਾਂਦੇ ਹਨ। ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਹੀਟਸਟਰੋਕ ਦਾ ਵਧੇਰੇ ਖਤਰਾ ਹੁੰਦਾ ਹੈ।

LEAVE A REPLY

Please enter your comment!
Please enter your name here