ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ

0
150

ਜਲੰਧਰ : ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ ਦਾ ਵੀਰਵਾਰ ਨੂੰ ਯਾਨੀ ਅੱਜ ਜਲੰਧਰ ਦੇ ਇਕ ਹਸਪਤਾਲ ‘ਚ ਦਿਹਾਂਤ ਹੋ ਗਿਆ। ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ (60 ਸਾਲ) ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਟੈਗੋਰ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਦਿਲ ਦੀ ਬਿਮਾਰੀ ਕਾਰਨ ਉਨ੍ਹਾਂ ਦਾ ਸਟੰਟ ਵੀ ਹੋਇਆ ਸੀ।

ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਸਫੀਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾ ਰਿਹਾ ਹੈ। ਦੁੱਖ ਦੀ ਇਸ ਘੜੀ ਵਿੱਚ ਸਿਆਸਤਦਾਨ ਅਤੇ ਗਾਇਕ ਪਰਿਵਾਰ ਦੇ ਘਰ ਪਹੁੰਚੇ। ਇਸ ਦੇ ਨਾਲ ਹੀ ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ, ਕੈਂਟ ਤੋਂ ਕਾਂਗਰਸ ਵਿਧਾਇਕ ਪਰਗਟ ਸਿੰਘ, ਗਾਇਕ ਮਾਸਟਰ ਸਲੀਮ ਅਤੇ ਕਈ ਦਿੱਗਜ ਲੋਕ ਵੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਹੰਸ ਰਾਜ ਹੰਸ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

LEAVE A REPLY

Please enter your comment!
Please enter your name here