ਹਰਿਆਣੇ ਦੀਆਂ ਬੱਸਾਂ ਦੇ ਸ਼ੀਸ਼ੇ ਤੋੜਨ ਵਾਲਾ ਵਿਅਕਤੀ ਗ੍ਰਿਫ਼ਤਾਰ

0
44

ਅੰਮ੍ਰਿਤਸਰ : ਮੁੱਖ ਅਫ਼ਸਰ ਥਾਣਾ ਏ ਡਵੀਜ਼ਨ ਇੰਸਪੈਕਟਰ ਬਲਜਿੰਦਰ ਸਿੰਘ ਔਲਖ (Baljinder Singh Aulakh) ਸਮੇਤ ਪੁਲਿਸ ਪਾਰਟੀ ਵਲੋਂ ਬੱਸ ਸਟੈਂਡ ’ਤੇ ਖੜੀਆਂ ਹਿਮਾਚਲ ਪ੍ਰਦੇਸ਼ ਦੀਆਂ ਬਸਾ ਦੇ ਸ਼ੀਸ਼ੇ ਤੋੜਨ ਤੇ ਖਾਲਿਸਤਾਨ ਦੇ ਨਾਹਰੇ ਲਿਖਣ ਵਾਲੇ ਵਿਅਕਤੀ ਨੂੰ ਕਾਬੂ ਕਰ ਕੇ ਮੁਕਦਮਾ ਦਰਜ ਕੀਤਾ ਹੈ। ਮੁਦੱਈ ਸੁਰੇਸ਼ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਵਲੋਂ ਦਿੱਤੀ ਦਰਖ਼ਾਸਤ ’ਤੇ ਇਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਮਾਮਲੇ ਵਿਚ ਲੋੜੀਂਦੇ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਵਾਸੀ ਪਿੰਡ ਮਾਨੋਚਾਹਲ ਕਲਾਂ, ਤਹਿਸੀਲ ਤੇ ਜ਼ਿਲ੍ਹਾ ਤਰਨ ਤਾਰਨ ਨੂੰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here