ਫ਼ਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਦੇ ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਚਚੇਰੇ ਭਰਾ ਕਰਮਜੀਤ ਸਿੰਘ ਰਾਏ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਜਾਣਕਾਰਾਂ ਵਿੱਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਦੇ ਅਨੁਸਾਰ ਕਰਮਜੀਤ ਸਿੰਘ ਰਾਏ ਦਾ ਅੰਤਿਮ ਸਸਕਾਰ ਅੱਜ 10 ਨਵੰਬਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੂਲੇਪੁਰ ਵਿਖੇ ਕੀਤਾ ਜਾਵੇਗਾ। ਅੰਤਿਮ ਵਿਦਾਈ ਵਿੱਚ ਸ਼ਾਮਲ ਹੋਣ ਲਈ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਦਾ ਪਿੰਡ ਪਹੁੰਚਣਾ ਸ਼ੁਰੂ ਹੋ ਗਿਆ ਹੈ।
ਕਰਮਜੀਤ ਸਿੰਘ ਰਾਏ ਦੇ ਦੇਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਅਤੇ ਸਮਰਥਕਾਂ ਨੇ ਦੁੱਖ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਮਾਜਿਕ ਅਤੇ ਰਾਜਨੀਤਕ ਸੰਗਠਨਾਂ ਵੱਲੋਂ ਵੀ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਜਾ ਰਹੀ ਹੈ। ਪਿੰਡ ਮੂਲੇਪੁਰ ਵਿਖੇ ਕਰਮਜੀਤ ਸਿੰਘ ਰਾਏ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ।






