ਫਸਲਾਂ ਸਾੜਨ ਦੇ ਮਾਮਲੇ, ਕੈਬਨਿਟ ਮੰਤਰੀ ਨੇ ਪੀੜਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

0
66

ਪੰਜਾਬ : ਪੰਜਾਬ ‘ਚ ਕਿਸਾਨਾਂ ਵੱਲੋਂ ਫਸਲਾਂ ਸਾੜਨ ਦੇ ਕਈ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਕਾਰਨ ਕੈਬਨਿਟ ਮੰਤਰੀ ਨੇ ਪੀੜਤ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਅੱਗ ਲੱਗਣ ਕਾਰਨ ਕਣਕ ਦੀ ਕਾਫੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਬਲਜੀਤ ਕੌਰ ਨੇ ਕਿਸਾਨ ਪਰਿਵਾਰਾਂ ਨੂੰ ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦੇਣ ਅਤੇ ਇਕ ਮਹੀਨੇ ਦੀ ਤਨਖਾਹ ਸਹਾਇਤਾ ਵਜੋਂ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦੇਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਅਜਿਹੀ ਦਰਦਨਾਕ ਸਥਿਤੀ ਦੇਖਣ ਤੋਂ ਬਾਅਦ ਮੈਂ ਆਪਣੀ ਇਕ ਮਹੀਨੇ ਦੀ ਤਨਖਾਹ ਦਾਨ ਕਰਕੇ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨ ਦਾ ਫ਼ੈੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਆਪਣੇ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਇਕੱਲਾ ਨਹੀਂ ਛੱਡਾਂਗੇ। ਪੰਜਾਬ ਸਰਕਾਰ ਦਾ ਹਰ ਵਿਭਾਗ ਅਜਿਹੀ ਕਿਸੇ ਵੀ ਅਣਕਿਆਸੀ ਘਟਨਾ ਦੀ ਸੂਰਤ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਹ ਇੱਕ ਦੂਜੇ ਨੂੰ ਉਤਸ਼ਾਹਤ ਕਰਨ ਅਤੇ ਲੋੜਵੰਦਾਂ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

LEAVE A REPLY

Please enter your comment!
Please enter your name here