ਪਹਿਲਗਾਮ ‘ਚ ਕੀਤੇ ਗਏ ਕਤਲੇਆਮ ਤੋਂ ਬਾਅਦ DGP ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਜਾਰੀ

0
56

ਜਲੰਧਰ  : ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀਆਂ ਵੱਲੋਂ ਕੀਤੇ ਗਏ ਕਤਲੇਆਮ ਤੋਂ ਬਾਅਦ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਪੱਤਰ ਲਿਖਿਆ ਹੈ। ਨਾਲ ਆਨਲਾਈਨ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਡੀ.ਜੀ.ਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਸ਼ਮੀਰ ਘਟਨਾ ਦੇ ਮੱਦੇਨਜ਼ਰ ਪੰਜਾਬ ਪੁਲਿਸ ਦਾ ਪਹਿਲਾ ਫਰਜ਼ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬਾ ਪੁਲਿਸ ਦਾ ਪਹਿਲਾ ਫਰਜ਼ ਹੈ ਕਿ ਪੰਜਾਬ ਵਿੱਚ ਮੁਕੰਮਲ ਸ਼ਾਂਤੀ ਬਣਾਈ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੇ ਸੰਭਾਵੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾਵੇ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ ਕਿਉਂਕਿ ਕਸ਼ਮੀਰ ‘ਚ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਵਿਰੋਧੀ ਤਾਕਤਾਂ ਅਤੇ ਤੱਤ ਪੰਜਾਬ ਦੇ ਹਾਲਾਤ ਦਾ ਫਾਇਦਾ ਉਠਾ ਕੇ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।

ਪੰਜਾਬ ਦੀ ਪਾਕਿਸਤਾਨ ਨਾਲ ਸਰਹੱਦ ਸਾਂਝੀ ਹੈ ਇਸ ਲਈ ਪੰਜਾਬ ਵਿੱਚ ਹਾਈ ਅਲਰਟ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਥਾਣਿਆਂ ਦੇ ਐਸ.ਐਚ.ਓਜ਼ ਨੂੰ ਹਦਾਇਤ ਕਰਨ। ਅਤੇ ਡੀ.ਐਸ.ਪੀ. ਅਤੇ ਹੋਰ ਗਜ਼ਟਿਡ ਅਫਸਰਾਂ ਨੂੰ ਫੀਲਡ ਵਿੱਚ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਪਾਕਿਸਤਾਨ ਜਾਂ ਉਸਦੀ ਏਜੰਸੀ ਆਈ.ਐਸ.ਆਈ. ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਕਿਸੇ ਵੀ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ ਅਤੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਨਾਈਟ ਪੁਲਿਸ ਅਪਰੇਸ਼ਨ (ਨਾਈਟ ਡੋਮੀਨੇਸ਼ਨ) ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਮੁੱਖ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਜਾਵੇ। ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਗਸ਼ਤ ਤੇਜ਼ ਕੀਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਦੀਆਂ ਹਰਕਤਾਂ ’ਤੇ ਨਿਗਰਾਨੀ ਵਧਾਈ ਜਾਵੇ।

LEAVE A REPLY

Please enter your comment!
Please enter your name here