ਲੁਧਿਆਣਾ : ਲੁਧਿਆਣਾ (Ludhiana) ਦੇ ਪੱਖੋਵਾਲ ਰੋਡ (Pakhowal Road) ‘ਤੇ ਲੰਬੇ ਸਮੇਂ ਤੋਂ ਨਿਰਮਾਣ ਅਧੀਨ ਫਲਾਈਓਵਰ ਰੇਲਵੇ ਓਵਰਬ੍ਰਿਜ ਦਾ ਕੰਮ ਮੁਕੰਮਲ ਹੋ ਗਿਆ ਹੈ। ਜਿਸ ਨੂੰ ਅੱਜ ਨਵੇਂ ਸਾਲ ਦੇ ਤੋਹਫੇ ਵਜੋਂ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਚੱਲ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਇਸ ਨੂੰ ਲੋਕਾਂ ਦੀ ਸਹੂਲਤ ਲਈ ਖੋਲ੍ਹਿਆ ਜਾ ਰਿਹਾ ਹੈ। ਇਸ ਫਲਾਈਓਵਰ ਤੋਂ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਜਾਵੇਗੀ, ਜਿਸ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲੇਗੀ ਸਗੋਂ ਸ਼ਹਿਰਾਂ ਵਿਚ ਵਾਹਨਾਂ ਕਾਰਨ ਹੋਣ ਵਾਲੀ ਟਰੈਫ਼ਿਕ ਸਮੱਸਿਆ ਤੋਂ ਵੀ ਰਾਹਤ ਮਿਲੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਜ ਇਸ ਫਲਾਈਓਵਰ ਨੂੰ ਖੋਲ੍ਹ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੱਖੋਵਾਲ ਰੋਡ ’ਤੇ ਬਣਨ ਵਾਲੇ ਇਸ ਫਲਾਈਓਵਰ ਰੇਲਵੇ ਪੁਲ ਦਾ ਪ੍ਰਾਜੈਕਟ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਜਿਸ ਦੀ ਸ਼ੁਰੂਆਤ ਮੁੱਖ ਤੌਰ ‘ਤੇ ਟਰੈਫਿਕ ਸਮੱਸਿਆ ਦੇ ਹੱਲ ਲਈ ਕੀਤੀ ਗਈ ਸੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਫਲਾਈਓਵਰ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਕਾਫੀ ਕ੍ਰੈਡਿਟ ਯੁੱਧ ਚੱਲ ਰਿਹਾ ਸੀ। ਅੱਜ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਤੇ ਟ੍ਰੈਫਿਕ ਸਮੱਸਿਆ ਨੂੰ ਦੂਰ ਕਰਨ ਲਈ ਇਸ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।