HomePunjabਯਾਤਰੀਆਂ ਦੀ ਭੀੜ ਨੂੰ ਦੇਖਦਿਆਂ ਰੇਲਵੇ ਨੇ ਵਿਸ਼ੇਸ਼ ਟਰੇਨ ਚਲਾਉਣ ਦਾ ਕੀਤਾ...

ਯਾਤਰੀਆਂ ਦੀ ਭੀੜ ਨੂੰ ਦੇਖਦਿਆਂ ਰੇਲਵੇ ਨੇ ਵਿਸ਼ੇਸ਼ ਟਰੇਨ ਚਲਾਉਣ ਦਾ ਕੀਤਾ ਫ਼ੈਸਲਾ

ਫ਼ਿਰੋਜ਼ਪੁਰ: ਛਠ ਪੂਜਾ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਗੱਡੀਆਂ ਵਿੱਚ ਵਧ ਰਹੀ ਯਾਤਰੀਆਂ ਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਵਿਸ਼ੇਸ਼ ਟਰੇਨ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਫ਼ਿਰੋਜ਼ਪੁਰ ਮੰਡਲ ਵੱਲੋਂ ਲੁਧਿਆਣਾ ਤੋਂ ਸਮਸਤੀਪੁਰ ਲਈ ਇਕਤਰਫ਼ਾ ਅਨਰਿਜ਼ਰਵਡ (ਜਨਰਲ) ਫੈਸਟੀਵਲ ਸਪੈਸ਼ਲ ਟਰੇਨ ਚਲਾਈ ਜਾ ਰਹੀ ਹੈ।

ਰੇਲਵੇ ਅਧਿਕਾਰੀਆਂ ਅਨੁਸਾਰ ਟਰੇਨ ਨੰਬਰ 04684 ਲੁਧਿਆਣਾ-ਸਮਸਤੀਪੁਰ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਾਤ 8 ਵਜੇ ਰਵਾਨਾ ਹੋਵੇਗੀ। ਇਹ ਟਰੇਨ ਰਸਤੇ ਵਿੱਚ ਕਈ ਪ੍ਰਮੁੱਖ ਸਟੇਸ਼ਨਾਂ ’ਤੇ ਰੁਕਦੀ ਹੋਈ ਆਪਣੀ ਮੰਜ਼ਿਲ ਸਮਸਤੀਪੁਰ ਪਹੁੰਚੇਗੀ।

ਇਸ ਸਪੈਸ਼ਲ ਟਰੇਨ ਦਾ ਠਹਿਰਾਅ ਢੰਡਾਰੀ ਕਲਾਂ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਲਖਨਊ, ਗੋਰਖਪੁਰ ਅਤੇ ਮੁਜ਼ੱਫਰਪੁਰ ਰੇਲਵੇ ਸਟੇਸ਼ਨਾਂ ’ਤੇ ਹੋਵੇਗਾ।

ਰੇਲਵੇ ਵੱਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਸ਼ੇਸ਼ ਟਰੇਨ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ, ਤਾਂ ਜੋ ਤਿਉਹਾਰਾਂ ਦੌਰਾਨ ਆਪਣੇ ਸਫ਼ਰ ਨੂੰ ਆਸਾਨ ਬਣਾ ਸਕਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments