ਜਰਮਨੀ : ਜਰਮਨੀ ਵਿੱਚ ਇੱਕ ਹਫ਼ਤੇ ਦੇ ਅੰਦਰ ਤੀਜੀ ਵਾਰ ਚਾਕੂ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਜਰਮਨੀ ਦੇ ਹੈਮਬਰਗ ਸੈਂਟਰਲ ਰੇਲਵੇ ਸਟੇਸ਼ਨ ‘ਤੇ ਸ਼ੁੱਕਰਵਾਰ ਨੂੰ ਇੱਕ ਔਰਤ ਨੇ ਕਈ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ 14 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 6 ਦੀ ਹਾਲਤ ਗੰਭੀਰ ਬਣੀ ਹੋਈ ਹੈ।
ਤਿੰਨ ਦੀ ਹਾਲਤ ਹੈ ਗੰਭੀਰ: ਜਰਮਨ ਪੁਲਿਸ
ਬਿਲਡ ਦੀ ਰਿਪੋਰਟ ਦੇ ਅਨੁਸਾਰ, ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਵਿੱਚੋਂ, ਤਿੰਨ ਪੀੜਤਾਂ ਦੀ ਹਾਲਤ ਨਾਜ਼ੁਕ ਹੈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖਮੀ ਹਨ ਅਤੇ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਮਲਾਵਰ ਵੱਲੋਂ ਕੀਤੇ ਹਮਲੇ ਪਿੱਛੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੈ।
ਸਥਾਨਕ ਪੁਲਿਸ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ ਕਿ ਇੱਕ 39 ਸਾਲਾ ਸ਼ੱਕੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਸਨੇ ਪੂਰੀ ਘਟਨਾ ਨੂੰ ਇਕੱਲਿਆਂ ਹੀ ਅੰਜਾਮ ਦਿੱਤਾ। ਇਸ ਦੇ ਨਾਲ ਹੀ, ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਸਾਵਧਾਨ ਰਹਿਣ ਅਤੇ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਇਹ ਵੀ ਕਿਹਾ ਕਿ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।










