ਰਾਜਸਥਾਨ :ਰਾਜਸਥਾਨ ਦੇ ਸ਼੍ਰੀ ਗੰਗਾ ਨਗਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਬੀਤੀ ਦੇਰ ਰਾਤ ਸਾਦੁਲਸ਼ਹਿਰ ਇਲਾਕੇ ਦੇ ਖੈਰਵਾਲਾ ਨੇੜੇ ਵਾਪਰਿਆ।
ਕਾਰ ਦਰੱਖਤ ਨਾਲ ਟਕਰਾਈ
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਉੱਥੇ ਇਲਾਜ ਦੌਰਾਨ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ।
ਪੁਲਿਸ ਜਾਂਚ ਵਿੱਚ ਜੁਟੀ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਸਾਦੁਲਸ਼ਹਿਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਕਰ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਪੰਜ ਨੌਜਵਾਨ ਕੌਣ ਸਨ, ਕਿੱਥੇ ਜਾ ਰਹੇ ਸਨ ਅਤੇ ਇਹ ਦਰਦਨਾਕ ਹਾਦਸਾ ਕਿਵੇਂ ਵਾਪਰਿਆ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।










