ਪਟਿਆਲਾ : ਪਟਿਆਲਾ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ‘ਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ‘ਚ ਪਹੁੰਚਣਗੇ। ਇਸ ਮੌਕੇ ਮੁੱਖ ਮੰਤਰੀ ਮਾਨ ਸਰਪੰਚਾਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਵਲੋਂ ਸੂਬੇ ‘ਚ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਸਹਿਯੋਗ ਮੰਗਿਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਇਸ ਮੌਕੇ ਸਰਪੰਚਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਮੁੱਖ ਮੰਤਰੀ ਮਾਨ ਈਜ਼ੀ ਰਜਿਸਟਰੀ ਅਤੇ ਲੈਂਡ ਪੂਲਿੰਗ ਨੀਤੀ ਦੇ ਫ਼ਾਇਦਿਆਂ ਬਾਰੇ ਵੀ ਕਿਸਾਨਾਂ ਨੂੰ ਦੱਸਣਗੇ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਹਾਲ ਹੀ ਵਿੱਚ ਪਟਿਆਲਾ ਦੌਰੇ ‘ਤੇ ਸਨ । ਇਸ ਦੌਰੇ ਦੌਰਾਨ ਉਨ੍ਹਾਂ ਨੇ ਨਾਭਾ ਵਿੱਚ ਬਣੇ ਮਹਾਰਾਜਾ ਅਗਰਸੇਨ ਸਮਾਰਕ ਦਾ ਉਦਘਾਟਨ ਕੀਤਾ ਸੀ।







