HomeWorld Newsਸੰਯੁਕਤ ਅਰਬ ਅਮੀਰਾਤ ਦੇ ਫੁਜੈਰਾਹ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ

ਸੰਯੁਕਤ ਅਰਬ ਅਮੀਰਾਤ ਦੇ ਫੁਜੈਰਾਹ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ

ਫੁਜੈਰਾਹ: ਸੰਯੁਕਤ ਅਰਬ ਅਮੀਰਾਤ (UAE) ਦੇ ਫੁਜੈਰਾਹ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਭਿਆਨਕ ਹਾਦਸੇ ਵਿੱਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਅਤੇ ਅੱਗ ਨੇ ਆਲੇ-ਦੁਆਲੇ ਦੇ ਹੋਰ ਵਾਹਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਫੁਜੈਰਾਹ ਦੇ ਪ੍ਰਵੇਸ਼ ਦੁਆਰ ਨੇੜੇ ਸ਼ੇਖ ਖਲੀਫਾ ਬਿਨ ਜ਼ਾਇਦ ਸਟਰੀਟ ‘ਤੇ ਵਾਪਰਿਆ। UAE ਦੇ ਗ੍ਰਹਿ ਮੰਤਰਾਲੇ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਰੀ ਬਿਆਨ ਅਨੁਸਾਰ, ਟਰੱਕ ਚਾਲਕ ਅਚਾਨਕ ਵਾਹਨ ਤੋਂ ਆਪਣਾ ਕੰਟਰੋਲ ਗੁਆ ਬੈਠਾ।

ਇਸ ਦੌਰਾਨ ਟਰੱਕ ਪਹਿਲਾਂ ਇੱਕ ਹੋਰ ਵਾਹਨ ਨਾਲ ਟਕਰਾਇਆ ਅਤੇ ਫਿਰ ਪਲਟ ਗਿਆ। ਇਸ ਦੀ ਲਪੇਟ ਵਿੱਚ ਕਈ ਹੋਰ ਗੱਡੀਆਂ ਵੀ ਆ ਗਈਆਂ। ਹਾਦਸੇ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ, ਜਿਸ ਨੇ ਕੁਝ ਹੀ ਸਮੇਂ ਵਿੱਚ ਹੋਰ ਵਾਹਨਾਂ ਨੂੰ ਵੀ ਘੇਰ ਲਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫੁਜੈਰਾਹ ਪੁਲਿਸ ਦੀਆਂ ਵਿਸ਼ੇਸ਼ ਟੀਮਾਂ, ਐਂਬੂਲੈਂਸਾਂ, ਸਿਵਲ ਡਿਫੈਂਸ ਅਤੇ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਟੀਮਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ।

ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਵਿੱਚ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments