ਕੜਾਕੇ ਦੀ ਠੰਡ ਦੇ ਵਿਚਕਾਰ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਆਈ ਸਾਹਮਣੇ

0
196

ਚੰਡੀਗੜ੍ਹ: ਕੜਾਕੇ ਦੀ ਠੰਡ ਦੇ ਵਿਚਕਾਰ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਕੂਲਾਂ ਦਾ ਸਮਾਂ (school timings) ਸਵੇਰੇ 9.30 ਤੋਂ ਦੁਪਹਿਰ 3 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਸਮਾਂ 9 ਤੋਂ 13 ਜਨਵਰੀ ਤੱਕ ਬਦਲਿਆ ਗਿਆ ਹੈ।

ਵਰਨਣਯੋਗ ਹੈ ਕਿ ਬੀਤੇ ਦਿਨ ਵਧਦੀ ਠੰਢ ਦਰਮਿਆਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ। ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਕਾਰਨ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here