ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

0
56

ਲੁਧਿਆਣਾ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ ਚੋਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪਾਰਟੀਆਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਗਾਤਾਰ ਤੇਜ਼ ਕਰ ਰਹੀਆਂ ਹਨ। ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਹੈ।

ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਨੂੰ ਲਗਾਇਆ ਹੈ। ਇਸ ਸੂਚੀ ਵਿੱਚ ਭੂਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਚਿਨ ਪਾਇਲਟ, ਸੁਖਜਿੰਦਰ ਸਿੰਘ ਰੰਧਾਵਾ, ਅਲਕਾ ਲਾਂਬਾ, ਕਨ੍ਹਈਆ ਕੁਮਾਰ, ਰਾਜ ਬੱਬਰ ਅਤੇ ਹੋਰ ਕਈ ਨਾਮ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸੀਟ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

LEAVE A REPLY

Please enter your comment!
Please enter your name here