ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਬਾਰੇ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਗਾਜ਼ੀਆਬਾਦ ਤੋਂ ਇੱਕ ਫੋਨ ਕਾਲ ਰਾਹੀਂ ਦਿੱਤੀ ਗਈ ਸੀ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਧਮਕੀ ਕਦੋਂ ਅਤੇ ਕਿਵੇਂ ਆਈ?
ਇਹ ਘਟਨਾ ਬੀਤੀ ਦੇਰ ਰਾਤ ਲਗਭਗ 11 ਵਜੇ ਦੀ ਹੈ। ਇੱਕ ਅਣਪਛਾਤੇ ਫੋਨ ਨੇ ਗਾਜ਼ੀਆਬਾਦ ਤੋਂ ਫੋਨ ਕਰ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਗਾਜ਼ੀਆਬਾਦ ਪੁਲਿਸ ਨੂੰ ਪੀ.ਸੀ.ਆਰ ਕਾਲ ਰਾਹੀਂ ਇਸ ਬਾਰੇ ਸੂਚਿਤ ਕੀਤਾ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦਿੱਲੀ ਪੁਲਿਸ ਨੂੰ ਵੀ ਮਾਮਲੇ ਬਾਰੇ ਜਾਣਕਾਰੀ ਦਿੱਤੀ।
ਪੁਲਿਸ ਨੇ ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਨੰਬਰ ਤੋਂ ਕਾਲ ਕੀਤੀ ਗਈ ਸੀ ਉਹ ਕਾਲ ਤੋਂ ਬਾਅਦ ਤੋਂ ਬੰਦ ਹੈ। ਗਾਜ਼ੀਆਬਾਦ ਪੁਲਿਸ ਅਤੇ ਦਿੱਲੀ ਪੁਲਿਸ ਸਾਂਝੇ ਤੌਰ ‘ਤੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ।
ਅੱਗੇ ਦੀ ਕਾਰਵਾਈ
ਪੁਲਿਸ ਤਕਨੀਕੀ ਮਦਦ ਨਾਲ ਫੋਨ ਦੀ ਲੋਕੇਸ਼ਨ ਨੂੰ ਟਰੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨਾਲ ਹੀ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਾਲ ਕਰਨ ਵਾਲੇ ਦਾ ਉਦੇਸ਼ ਕੀ ਸੀ – ਸਿਰਫ਼ ਡਰਾਉਣਾ ਸੀ ਜਾਂ ਕੀ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਸੀ।









