ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਡਾ ਬਿਆਨ ,ਪੰਜਾਬ ਦੀਆਂ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਰਹੇਂਗੀ ਜਾਰੀ

0
119

ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਆਧਾਰ ਕਾਰਡ ‘ਤੇ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਕਰਨ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਭੁੱਲਰ ਨੇ ਸਰਕਾਰੀ ਬੱਸਾਂ ਵਿੱਚ ਔਰਤਾਂ ਦੀ ਮੁਫ਼ਤ ਯਾਤਰਾ ਸਬੰਧੀ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਕੰਡਕਟਰ ਜਾਅਲੀ ਆਧਾਰ ਕਾਰਡਾਂ ਦੀ ਜਾਂਚ ਕਰਦੇ ਹਨ ਪਰ ਉਹ ਔਰਤਾਂ ਨੂੰ ਮੁਫ਼ਤ ਯਾਤਰਾ ਕਰਨ ਤੋਂ ਨਹੀਂ ਰੋਕਦੇ ਅਤੇ ਪੰਜਾਬ ਦੀਆਂ ਔਰਤਾਂ ਲਈ ਮੁਫ਼ਤ ਯਾਤਰਾ ਦੀ ਇਹ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੀਆਂ ਔਰਤਾਂ ਦੀ ਸਹੂਲਤ ਦਾ ਪੂਰਾ ਧਿਆਨ ਰੱਖ ਰਹੀ ਹੈ।

ਧਿਆਨ ਦੇਣ ਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਖ਼ਬਰ ਚਰਚਾ ਵਿੱਚ ਸੀ ਕਿ ਜਾਅਲੀ ਆਧਾਰ ਕਾਰਡਾਂ ਕਾਰਨ ਸੂਬੇ ਤੋਂ ਬਾਹਰ ਦੀਆਂ ਔਰਤਾਂ ਵੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਕਰ ਰਹੀਆਂ ਹਨ, ਜਿਸ ਕਾਰਨ ਪੀ.ਆਰ.ਟੀ.ਸੀ. ਨੂੰ ਬਹੁਤ ਮੁਸ਼ਕਲ ਆ ਰਹੀ ਹੈ। ਪੀ.ਆਰ.ਟੀ.ਸੀ. ਬੱਸਾਂ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਇਸ ਕਾਰਨ ਹੁਣ ਮੁਫ਼ਤ ਯਾਤਰਾ ਲਈ ਆਧਾਰ ਕਾਰਡ ਬੰਦ ਕਰ ਦਿੱਤੇ ਜਾਣਗੇ। ਮੰਤਰੀ ਭੁੱਲਰ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਅਤੇ ਸੂਬੇ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਜਾਰੀ ਰਹੇਗੀ।

LEAVE A REPLY

Please enter your comment!
Please enter your name here