ਲੁਧਿਆਣਾ ‘ਚ ਸ਼ੱਕੀ ਹਾਲਾਤਾਂ ‘ਚ ਮਿਲੀ ਵਿਦੇਸ਼ੀ ਵਿਦਿਆਰਥੀ ਦੀ ਲਾਸ਼

0
232

ਲੁਧਿਆਣਾ  : ਵਿਦੇਸ਼ੀ ਵਿਦਿਆਰਥੀ (foreign student) ਦੀ ਲੁਧਿਆਣਾ ‘ਚ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਰੇਡੇ ਮੇਡੀ ਯੋਕੋਬੋ (Morede Medi Yokobo) ਦੱਖਣੀ ਸੂਡਾਨ ਦੇ ਰਹਿਣ ਵਾਲੇ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਸ ਦੇ ਵਿਦਿਆਰਥੀ ਦੋਸਤ ਰਾਤ ਸਮੇਂ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ ਸਨ। ਇੱਥੇ ਉਸ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਕਾਰਨ ਸਨਸਨੀ ਫੈਲ ਗਈ।

ਦੱਸ ਦਈਏ ਕਿ ਮ੍ਰਿਤਕ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਪ੍ਰਾਈਵੇਟ ਯੂਨੀਵਰਸਿਟੀ ‘ਚ ਪੜ੍ਹਦਾ ਸੀ। ਮ੍ਰਿਤਕ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਇਸ ਤੋਂ ਬਾਅਦ ਉਹ ਉਸ ਨੂੰ ਸਿਵਲ ਹਸਪਤਾਲ ਲੈ ਗਏ ਅਤੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ।

LEAVE A REPLY

Please enter your comment!
Please enter your name here