HomeNationalਭਾਰਤ-ਪਾਕਿਸਤਾਨ ਸਬੰਧਾਂ ਵਿਚਾਲੇ ਵੱਡੀ ਖ਼ਬਰ! ਪਾਕਿਸਤਾਨ ਦਾ ਮੰਤਰੀ 20 ਨਵੰਬਰ ਨੂੰ ਆਵੇਗਾ...

ਭਾਰਤ-ਪਾਕਿਸਤਾਨ ਸਬੰਧਾਂ ਵਿਚਾਲੇ ਵੱਡੀ ਖ਼ਬਰ! ਪਾਕਿਸਤਾਨ ਦਾ ਮੰਤਰੀ 20 ਨਵੰਬਰ ਨੂੰ ਆਵੇਗਾ ਭਾਰਤ

ਨਵੀਂ ਦਿੱਲੀ: ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨ ਦੀ ਸਰਕਾਰ ਦਾ ਕੋਈ ਮੰਤਰੀ ਭਾਰਤ ਦਾ ਦੌਰਾ ਕਰਨ ਜਾ ਰਿਹਾ ਹੈ। ਪਾਕਿਸਤਾਨ ਦੇ ਜਲਵਾਯੂ ਮੰਤਰੀ ਮੁਸਾਦਿਕ ਮਸੂਦ ਮਲਿਕ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮਲਿਕ ਇਸ ਪ੍ਰੋਗਰਾਮ ਵਿੱਚ ਪਾਕਿਸਤਾਨ ਦੀ ਨੁਮਾਇੰਦਗੀ ਕਰਨਗੇ। ਭਾਰਤ ਵੱਲੋਂ ਐੱਸ.ਸੀ.ਓ. ਦੇ ਮੈਂਬਰ ਦੇਸ਼ ਵਜੋਂ ਪਾਕਿਸਤਾਨ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਪਾਕਿਸਤਾਨ ਦੇ ਰਾਸ਼ਟਰੀ ਵਿਰਾਸਤ ਅਤੇ ਸੱਭਿਆਚਾਰ ਮੰਤਰੀ ਔਰੰਗਜ਼ੇਬ ਖਾਨ ਖਿਚੀ ਨੂੰ ਵੀ ਇਸ ਪ੍ਰੋਗਰਾਮ ਲਈ ਸੱਦਾ ਭੇਜਿਆ ਗਿਆ ਸੀ। ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਪਾਕਿਸਤਾਨ ਦਾ ਕੋਈ ਮੰਤਰੀ ਭਾਰਤ ਆਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਈ 2023 ਵਿੱਚ ਪਾਕਿਸਤਾਨ ਦੇ ਤਤਕਾਲੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਐੱਸ.ਸੀ.ਓ. ਦੀ ਬੈਠਕ ਵਿੱਚ ਹਿੱਸਾ ਲੈਣ ਲਈ ਗੋਆ ਆਏ ਸਨ।

ਨਵੀਂ ਦਿੱਲੀ ਵਿੱਚ ਇਸ ਮਹੀਨੇ ਦੇ ਅਖੀਰ ਵਿੱਚ ਐੱਸ.ਸੀ.ਓ. ਸਿਵਲਾਈਜ਼ੇਸ਼ਨਲ ਡਾਇਲਾਗ ਫੋਰਮ ਦਾ ਪਹਿਲਾ ਸੈਸ਼ਨ ਕਰਵਾਇਆ ਜਾਵੇਗਾ। ਇਹ ਪਹਿਲ ਭਾਰਤ ਵੱਲੋਂ ਕੀਤੀ ਗਈ ਹੈ, ਜਿਸ ਦਾ ਉਦੇਸ਼ ਯੂਰੇਸ਼ੀਆ ਖੇਤਰ ਦੇ ਦੇਸ਼ਾਂ ਵਿਚਕਾਰ ਸੱਭਿਆਚਾਰਕ ਵਟਾਂਦਰੇ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨਾ ਹੈ।

ਭਾਰਤ ਨੇ ਐੱਸ.ਸੀ.ਓ. ਦੇ ਸਾਰੇ 10 ਮੈਂਬਰ ਦੇਸ਼ਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀ ਕਿਹਾ ਸੀ ਕਿ ਭਾਰਤ ਇਸ ਸਮਾਗਮ ਵਿੱਚ ਸਾਰੇ ਮੈਂਬਰ ਦੇਸ਼ਾਂ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments