HomePunjabਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕਰਦਿਆਂ 4 ਵਿਅਕਤੀਆਂ ਨੂੰ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕਰਦਿਆਂ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਇਸੇ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਜਾਣਕਾਰੀ ਅਨੁਸਾਰ ਥਾਣਾ ਛੇਹਰਟਾ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਦੀਪਕ ਅਤੇ ਲਲਨਜੀਤ ਸਿੰਘ ਨੂੰ ਕਾਬੂ ਕੀਤਾ। ਇਨ੍ਹਾਂ ਦੀ ਤਲਾਸ਼ੀ ਦੌਰਾਨ 110 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸੇ ਤਰ੍ਹਾਂ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਜੁਵੇਨਾਈਲ ਅਤੇ ਗਗਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਅਤੇ 400 ਰੁਪਏ ਦੀ ਡਰੱਗ ਮਨੀ ਮਿਲੀ ਹੈ।

ਦੋਵਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਕੁੱਲ 116 ਗ੍ਰਾਮ ਹੈਰੋਇਨ ਅਤੇ 1,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments