ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਉਪਰੰਤ ਲੁਧਿਆਣਾ ਵਿਖੇ ਕੱਢਿਆ ਗਿਆ ਰੋਡ ਸ਼ੋਅ

0
144

ਲੁਧਿਆਣਾ : ਲੁਧਿਆਣਾ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਵਿਖੇ ਰੋਡ ਸ਼ੋਅ ਕਰ ਰਹੇ ਹਨ। ਇਹ ਰੋਡ ਸ਼ੋਅ ਘੁਮਾਰ ਮੰਡੀ ਤੋਂ ਸ਼ੁਰੂ ਹੋ ਕੇ ਆਰਤੀ ਚੌਕ ਤੱਕ ਜਾਵੇਗਾ, ਜਿਸ ਦਾ ਰਸਤਾ ਅੱਧਾ ਕਿਲੋਮੀਟਰ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕ ਅਤੇ ਆਗੂ ਹਨ। ਇਸ ਮੌਕੇ ਅਮਨ ਅਰੋੜਾ ਅਤੇ ਲੁਧਿਆਣਾ ਦੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਹਨ।

LEAVE A REPLY

Please enter your comment!
Please enter your name here