ਅਦਾਕਾਰ ਦਿਲਜੀਤ ਦੋਸਾਂਝ ਦਾ ਪਾਸਪੋਰਟ ਤੇ ਭਾਰਤੀ ਨਾਗਰਿਕਤਾ ਨੂੰ ਰੱਦ ਕਰਨ ਦੀ ਕੀਤੀ ਗਈ ਮੰਗ

0
154

ਮੁੰਬਈ : ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ ‘ਸਰਦਾਰਜੀ 3’ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਇਸਦਾ ਕਾਰਨ ਇਹ ਹੈ ਕਿ ਫਿਲਮ ਵਿੱਚ ਪਾਕਿਸਤਾਨੀ ਕਲਾਕਾਰ ਹਨੀਆ ਆਮਿਰ ਨੂੰ ਸ਼ਾਮਲ ਕੀਤਾ ਗਿਆ ਹੈ। ਹੁਣ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ ‘ਸਰਦਾਰਜੀ 3’ ਦੇ ਨਿਰਮਾਤਾਵਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਮ ਯੂਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿਲਜੀਤ, ਨਿਰਮਾਤਾ ਗੁਣਬੀਰ ਸਿੰਘ ਸਿੱਧੂ, ਮਨਮੋਰਦ ਸਿੱਧੂ ਅਤੇ ਨਿਰਦੇਸ਼ਕ ਅਮਰ ਹੁੰਦਲ ਨੂੰ ਭਾਰਤੀ ਫਿਲਮ ਇੰਡਸਟਰੀ ਤੋਂ ਬਲੈਕਲਿਸਟ ਕੀਤਾ ਜਾਵੇ। ਉਨ੍ਹਾਂ ਨੇ ਉਨ੍ਹਾਂ ਦੇ ਪਾਸਪੋਰਟ ਅਤੇ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਵੀ ਮੰਗ ਕੀਤੀ ਹੈ।

FWICE ਨੇ ਇਕ ਸਖ਼ਤ ਬਿਆਨ ਜਾਰੀ ਕਰਕੇ ਕਿਹਾ ਹੈ- ‘ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਦਿਲਜੀਤ ਦੋਸਾਂਝ, ਗੁਣਬੀਰ ਸਿੰਘ ਸਿੱਧੂ, ਮਨਮੋਦ ਸਿੱਧੂ ਅਤੇ ਨਿਰਦੇਸ਼ਕ ਅਮਰ ਹੁੰਦਲ ਵਿਰੁੱਧ ਆਪਣੀ ਸਖ਼ਤ ਨਿੰਦਾ ਅਤੇ ਪੂਰਨ ਰੋਸ ਪ੍ਰਗਟ ਕਰਦਾ ਹੈ, ਜਿਨ੍ਹਾਂ ਨੇ ਆਪਣੀ ਫਿਲਮ ‘ਸਰਦਾਰ ਜੀ 3’ ਲਈ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਨੌਕਰੀ ‘ਤੇ ਰੱਖ ਕੇ ਭਾਰਤੀ ਫਿਲਮ ਉਦਯੋਗ ਦਾ ਅਪਮਾਨ ਕੀਤਾ ਹੈ ਅਤੇ ਰਾਸ਼ਟਰੀ ਭਾਵਨਾਵਾਂ ਦਾ ਨਿਰਾਦਰ ਕੀਤਾ ਹੈ… ਅਸੀਂ ਸਤਿਕਾਰ ਨਾਲ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਦੇ ਪਾਸਪੋਰਟ ਬਿਨਾਂ ਦੇਰੀ ਕੀਤੇ ਰੱਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਅਤੇ ਰਾਸ਼ਟਰੀ ਪਛਾਣ ਨਾਲ ਜੁੜੇ ਕਿਸੇ ਵੀ ਅਧਿਕਾਰ, ਵਿਸ਼ੇਸ਼ ਅਧਿਕਾਰ ਜਾਂ ਪ੍ਰਤੀਨਿਧਤਾ ਦਾ ਆਨੰਦ ਲੈਣ ਤੋਂ ਸਥਾਈ ਤੌਰ ‘ਤੇ ਰੋਕ ਲਗਾਈ ਜਾਵੇ।’

ਫਿਲਮ ਸੰਸਥਾ ਨੇ ਇਸ ਕਾਸਟਿੰਗ ਨੂੰ ‘ਸਾਡੇ ਦੇਸ਼ ਅਤੇ ਇਸਦੇ ਲੋਕਾਂ ਨਾਲ ਸ਼ਰਮਨਾਕ ਵਿਸ਼ਵਾਸਘਾਤ’ ਕਿਹਾ। ਖਾਸ ਕਰਕੇ ਹਾਲ ਹੀ ਵਿੱਚ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ। ਉਨ੍ਹਾਂ ਦੋਸ਼ ਲਾਇਆ ਕਿ ਹਨੀਆ ਨੂੰ ਸ਼ਾਮਲ ਕਰਨਾ ਪਾਕਿਸਤਾਨੀ ਕਲਾਕਾਰਾਂ ‘ਤੇ ਉਨ੍ਹਾਂ ਦੀ ਪਾਬੰਦੀ ਦੀ ਸਿੱਧੀ ਉਲੰਘਣਾ ਹੈ। FWICE ਨੇ ਹਨੀਆ ਨੂੰ ‘ਭਾਰਤ ਵਿਰੁੱਧ ਵੋਕਲ ਪ੍ਰਚਾਰਕ’ ਕਿਹਾ ਅਤੇ ਉਨ੍ਹਾਂ ‘ਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤੀ ਹਥਿਆਰਬੰਦ ਬਲਾਂ ਦਾ ਮਜ਼ਾਕ ਉਡਾਉਣ ਅਤੇ ਅੱਤਵਾਦੀ ਕਾਰਵਾਈਆਂ ਦਾ ਬਚਾਅ ਕਰਨ ਦਾ ਦੋਸ਼ ਲਗਾਇਆ।

ਪਿਛਲੇ ਮੰਗਲਵਾਰ, FWICE ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਤੇ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (FWICE) ਨੂੰ ਵੀ ਅਪੀਲ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੂੰ ਭਾਰਤ ਵਿੱਚ ‘ਸਰਦਾਰ ਜੀ 3’ ਨੂੰ ਰਿਲੀਜ਼ ਸਰਟੀਫਿਕੇਟ ਦੇਣ ਤੋਂ ਇਨਕਾਰ ਕਰਨ ਦੀ ਬੇਨਤੀ ਕੀਤੀ ਗਈ ਸੀ। FWICE ਨੇ ਫਿਲਮ ‘ਸਰਦਾਰ ਜੀ 3’ ਦੇ ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ ਇਹ ਸਖ਼ਤ ਕਦਮ ਚੁੱਕਿਆ ਹੈ, ਜਿਸ ਵਿੱਚ ਹਨੀਆ ਆਮਿਰ ਵੀ ਹਨ, ਜੋ ਪਾਕਿਸਤਾਨੀ ਨਾਟਕਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਅਤੇ ਸੁੰਦਰਤਾ ਲਈ ਮਸ਼ਹੂਰ ਹੈ। ਉਹ ਇਸ ਹਾਰਰ-ਕਾਮੇਡੀ ਫਿਲਮ ਵਿੱਚ ਇਕ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇਹ ਫਿਲਮ 27 ਜੂਨ ਨੂੰ ਸਿਰਫ ਵਿਦੇਸ਼ਾਂ ਵਿੱਚ ਰਿਲੀਜ਼ ਹੋਵੇਗੀ।

LEAVE A REPLY

Please enter your comment!
Please enter your name here