ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਸਬੰਧੀ ਯੈਲੋ ਅਲਰਟ ਕੀਤਾ ਜਾਰੀ

0
96

ਚੰਡੀਗੜ੍ਹ : ਪੰਜਾਬ ਦੇ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਵੀ ਸ਼ੁਰੂ ਹੋ ਚੁੱਕੀ ਹੈ।  ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਬਿਜਲੀ ਲਸ਼ਕਣ ਦੀ ਵੀ ਸੰਭਾਵਨਾ ਹੈ।

ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 36.1 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਬੀਤੀ ਸ਼ਾਮ ਤੱਕ ਅੰਮ੍ਰਿਤਸਰ ਵਿੱਚ 30 ਮਿਲੀਮੀਟਰ, ਪਟਿਆਲਾ ਵਿੱਚ 16 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 0.5 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਲਈ ਔਰੇਂਜ ਅਲਰਟ ਅਤੇ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਫ਼ਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

LEAVE A REPLY

Please enter your comment!
Please enter your name here