ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

0
100

ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਔਸਤਨ 1.5 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਹੁਣ ਇਹ ਆਮ ਨਾਲੋਂ 5.2 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ, ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਸੀ।

ਯੈਲੋ ਅਲਰਟ ਜਾਰੀ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ

ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਖੁੱਲ੍ਹੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਅੱਜ ਕਿੱਥੇ ਮੀਂਹ ਪੈ ਸਕਦਾ ਹੈ?

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ

ਹਲਕੀ ਤੋਂ ਦਰਮਿਆਨੀ ਮੀਂਹ ਦੀ ਸੰਭਾਵਨਾ:

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਸੁਝਾਅ:

-ਭਾਰੀ ਮੀਂਹ ਅਤੇ ਗਰਜ ਦੌਰਾਨ ਸੁਰੱਖਿਅਤ ਜਗ੍ਹਾ ‘ਤੇ ਰਹੋ।

–ਸਾਵਧਾਨੀ ਨਾਲ ਗੱਡੀ ਚਲਾਓ।

–ਖੁੱਲ੍ਹੇ ਟੋਇਆਂ ਅਤੇ ਉਸਾਰੀ ਵਾਲੀਆਂ ਥਾਵਾਂ ਤੋਂ ਦੂਰ ਰਹੋ।

LEAVE A REPLY

Please enter your comment!
Please enter your name here