ਨਵਾਂਸ਼ਹਿਰ : ਥਾਣਾ ਮੁਕੰਦਪੁਰ ਦੀ ਪੁਲਿਸ (Mukandpur police station) ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 32 ਬੋਰ ਦੇ ਪਿਸਤੌਲ ਅਤੇ 4 ਜਿੰਦਾ ਕਾਰਤੂਸ ਉਸਤੋਂ ਬਰਾਮਦ ਕੀਤੇ ਹਨ । ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ: ਅਖਿਲ ਚੌਧਰੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ |
ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਅਤੇ ਲੋਹੜੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਜਿਸ ਤਹਿਤ ਨਾਕਾਬੰਦੀ ਅਤੇ ਗਸ਼ਤ ਨੂੰ ਸੁਚਾਰੂ ਬਣਾਇਆ ਗਿਆ ਹੈ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੇ ਸਾਰਥਿਕ ਸਿੱਟੇ ਵਜੋਂ ਪੁਖਤਾ ਖੁਫੀਆ ਸੂਚਨਾ ਦੇ ਆਧਾਰ ‘ਤੇ ਥਾਣਾ ਮੁਕੰਦਪੁਰ ਦੀ ਪੁਲਿਸ ਨੇ ਪ੍ਰਦੀਪ ਕੁਮਾਰ ਪੁੱਤਰ ਗੁਰਮੇਜ ਰਾਮ ਵਾਸੀ ਪਿੰਡ ਗੁੜਪੁੜ ਥਾਣਾ ਔੜ ਨੂੰ 32 ਬੋਰ ਦੇ ਪਿਸਤੌਲ ਅਤੇ 4 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।
ਡਾ.ਚੌਧਰੀ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਮੁਕੰਦਪੁਰ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।