HomePunjabਨੌਜਵਾਨਾਂ ਲਈ ਸਵੈ-ਰੁਜ਼ਗਾਰ ਦਾ ਵੱਡਾ ਮੌਕਾ, ਮੁਫ਼ਤ ਡੇਅਰੀ ਕੋਰਸ ਲਈ ਅਪਲਾਈ ਕਰਨ...

ਨੌਜਵਾਨਾਂ ਲਈ ਸਵੈ-ਰੁਜ਼ਗਾਰ ਦਾ ਵੱਡਾ ਮੌਕਾ, ਮੁਫ਼ਤ ਡੇਅਰੀ ਕੋਰਸ ਲਈ ਅਪਲਾਈ ਕਰਨ ਦਾ ਸੱਦਾ

ਮੁਹਾਲੀ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਵੱਲੋਂ ਯੋਗ ਨੌਜਵਾਨਾਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਸਿਖਲਾਈ 30 ਨਵੰਬਰ 2026 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਦਿੱਤੀ ਜਾਵੇਗੀ।

ਕੌਣ ਲੈ ਸਕਦਾ ਹੈ ਸਿਖਲਾਈ ਦਾ ਲਾਭ?

ਵਿਭਾਗ ਦੇ ਡਿਪਟੀ ਡਾਇਰੈਕਟਰ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕੁਝ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ।

  • ਬਿਨੈਕਾਰ ਦੀ ਉਮਰ 18 ਤੋਂ 55 ਸਾਲ ਹੋਣੀ ਚਾਹੀਦੀ ਹੈ।

  • ਘੱਟੋ-ਘੱਟ ਪੰਜਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ।

  • ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ।

  • ਸਿਖਲਾਈ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ।

ਕੋਰਸ ਪੂਰਾ ਕਰਨ ’ਤੇ ਮਿਲੇਗਾ 3,500 ਰੁਪਏ ਵਜ਼ੀਫ਼ਾ

ਵਿਭਾਗ ਵੱਲੋਂ ਸਿਖਲਾਈ ਪੂਰੀ ਕਰਨ ਵਾਲੇ ਹਰ ਸਿਖਿਆਰਥੀ ਨੂੰ 3,500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਅਤੇ ਮਿਸ ਵਰਤਿਕਾ ਨੇ SC ਨੌਜਵਾਨਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਡੇਅਰੀ ਸਿਖਲਾਈ ਹਾਸਲ ਕਰਕੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ ਅਤੇ ਆਪਣੇ ਡੇਅਰੀ ਕਾਰੋਬਾਰ ਨੂੰ ਵਪਾਰਕ ਪੱਧਰ ’ਤੇ ਲਿਜਾ ਸਕਦੇ ਹਨ। ਉਨ੍ਹਾਂ ਮੁਤਾਬਕ ਖੇਤੀਬਾੜੀ ਦੇ ਨਾਲ ਡੇਅਰੀ ਦਾ ਧੰਦਾ ਵੀ ਆਮਦਨ ਦਾ ਚੰਗਾ ਸਾਧਨ ਬਣ ਸਕਦਾ ਹੈ।

ਕਿੱਥੇ ਅਤੇ ਕਿਵੇਂ ਕਰਨਾ ਹੋਵੇਗਾ ਅਪਲਾਈ?

ਚਾਹਵਾਨ SC ਲਾਭਪਾਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ. ਨਗਰ (ਮੁਹਾਲੀ) ਦੀ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 434 ਵਿੱਚ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਨ੍ਹਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ: 70099-82900, 82210-24797

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments